ਆਸਟ੍ਰੇਲੀਆ ‘ਚ ਹੋਣ ਵਾਲੇ ICC T20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੂੰ ਵੱਡਾ ਝਟਕਾ ਲੱਗਿਆ ਹੈ। ਜਸਪ੍ਰੀਤ ਬੁਮਰਾਹ ਸੱਟ ਕਾਰਨ ਇਸ ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ। ਦੱਖਣੀ ਅਫਰੀਕਾ ਖਿਲਾਫ ਪਹਿਲੇ ਟੀ-20 ਮੈਚ ਤੋਂ ਪਹਿਲਾਂ ਬੁਮਰਾਹ ਦੀ ਪਿੱਠ ‘ਤੇ ਸੱਟ ਲੱਗ ਗਈ ਸੀ। ਉਦੋਂ ਤੋਂ ਹੀ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹੁਣ ਬੀਸੀਸੀਆਈ ਨੇ ਬੁਮਰਾਹ ਨੂੰ ਵਿਸ਼ਵ ਕੱਪ ਤੋਂ ਬਾਹਰ ਕੀਤੇ ਜਾਣ ਦੀ ਪੁਸ਼ਟੀ ਕਰ ਦਿੱਤੀ ਹੈ।ਬੀਸੀਸੀਆਈ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ।
BCCI ਨੇ ਆਪਣੇ ਬਿਆਨ ਵਿੱਚ ਲਿਖਿਆ, “BCCI ਦੀ ਮੈਡੀਕਲ ਟੀਮ ਨੇ ਜਸਪ੍ਰੀਤ ਬੁਮਰਾਹ ਨੂੰ ICC T20 ਵਿਸ਼ਵ ਕੱਪ ਲਈ ਟੀਮ ਇੰਡੀਆ ਤੋਂ ਬਾਹਰ ਕਰ ਦਿੱਤਾ ਹੈ। ਇਹ ਫੈਸਲਾ ਪੂਰੀ ਜਾਂਚ ਅਤੇ ਮਾਹਿਰਾਂ ਦੀ ਰਾਏ ਤੋਂ ਬਾਅਦ ਲਿਆ ਗਿਆ ਹੈ।” ਬੁਮਰਾਹ ਦੀ ਥਾਂ ਲੈਣ ਬਾਰੇ ਬੀਸੀਸੀਆਈ ਨੇ ਕਿਹਾ ਕਿ ਉਹ ਜਲਦੀ ਹੀ ਇਸ ਦਾ ਐਲਾਨ ਕਰੇਗਾ। ਬੀਸੀਸੀਆਈ ਨੇ ਆਪਣੇ ਬਿਆਨ ਵਿੱਚ ਲਿਖਿਆ, “ਬੀਸੀਸੀਆਈ ਜਲਦੀ ਹੀ ਇਸ ਵੱਡੇ ਟੂਰਨਾਮੈਂਟ ਲਈ ਬੁਮਰਾਹ ਦੇ ਬਦਲ ਦਾ ਐਲਾਨ ਕਰੇਗਾ।”