ਟੀਮ ਇੰਡੀਆ ਨੂੰ ਅਗਲੇ ਮਹੀਨੇ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਵੱਡਾ ਝਟਕਾ ਲੱਗਿਆ ਹੈ। ਦਰਅਸਲ ਟੀਮ ਇੰਡੀਆ ਦਾ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਕਾਰਨ ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ। ਬੁਮਰਾਹ ਦੀ ਪਿੱਠ ਦੀ ਸੱਟ ਬਹੁਤ ਗੰਭੀਰ ਹੈ ਅਤੇ ਉਹ ਅਗਲੇ 4 ਤੋਂ 6 ਮਹੀਨਿਆਂ ਤੱਕ ਕ੍ਰਿਕਟ ਦੇ ਮੈਦਾਨ ਤੋਂ ਦੂਰ ਹੋ ਸਕਦੇ ਹਨ। ਹਾਲਾਂਕਿ ਬੀਸੀਸੀਆਈ ਨੇ ਅਜੇ ਤੱਕ ਬੁਮਰਾਹ ਦੇ ਬਦਲ ਦਾ ਐਲਾਨ ਨਹੀਂ ਕੀਤਾ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ ਬੁਮਰਾਹ ਪਿੱਠ ਦਰਦ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਏ ਹਨ। ਜਸਪ੍ਰੀਤ ਬੁਮਰਾਹ ਟੀਮ ਇੰਡੀਆ ਨਾਲ ਆਸਟ੍ਰੇਲੀਆ ਰਵਾਨਾ ਨਹੀਂ
ਹੋਣਗੇ। ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਜਸਪ੍ਰੀਤ ਬੁਮਰਾਹ ਨੂੰ ਪਿੱਠ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਸਰਜਰੀ ਦੀ ਲੋੜ ਨਹੀਂ ਹੈ। ਪਰ ਇਹ ਸਪੱਸ਼ਟ ਹੈ ਕਿ ਜਸਪ੍ਰੀਤ ਬੁਮਰਾਹ 4 ਤੋਂ 6 ਮਹੀਨਿਆਂ ਲਈ ਕ੍ਰਿਕਟ ਦੇ ਮੈਦਾਨ ਤੋਂ ਦੂਰ ਰਹਿਣਗੇ।
ਦਰਅਸਲ, ਜਸਪ੍ਰੀਤ ਬੁਮਰਾਹ ਇੰਗਲੈਂਡ ਦੌਰੇ ਤੋਂ ਬਾਅਦ ਹੀ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਜਸਪ੍ਰੀਤ ਬੁਮਰਾਹ ਏਸ਼ੀਆ ਕੱਪ ਦਾ ਹਿੱਸਾ ਵੀ ਨਹੀਂ ਬਣ ਸਕੇ ਅਤੇ ਇਸ ਦੌਰਾਨ ਉਨ੍ਹਾਂ ਨੇ ਨੈਸ਼ਨਲ ਕ੍ਰਿਕਟ ਅਕੈਡਮੀ ‘ਚ ਆਪਣੀ ਫਿਟਨੈੱਸ ‘ਤੇ ਕੰਮ ਕੀਤਾ। ਬੁਮਰਾਹ ਨੇ ਆਸਟ੍ਰੇਲੀਆ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ‘ਚ ਵਾਪਸੀ ਕੀਤੀ ਸੀ। ਪਰ ਸੀਰੀਜ਼ ਦੇ ਦੋ ਮੈਚ ਖੇਡਣ ਤੋਂ ਬਾਅਦ ਹੀ ਬੁਮਰਾਹ ਫਿਰ ਜ਼ਖਮੀ ਹੋ ਗਏ।