ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਕ ਨਜ਼ਦੀਕ ਆ ਰਹੀ ਹੈ ਤੇ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ। ਉੱਥੇ ਹੀ ਆਏ ਦਿਨ ਕੋਈ ਨਾ ਕੋਈ ਮਸ਼ਹੂਰ ਪੰਜਾਬੀ ਗਾਇਕ ਜਾ ਅਦਾਕਾਰ ਰਾਜਨੀਤਕ ਪਾਰਟੀਆਂ ’ਚ ਸ਼ਾਮਿਲ ਹੋ ਰਹੇ ਹਨ। ਹੌਬੀ ਧਾਲੀਵਾਲ ਤੇ ਮਾਹੀ ਗਿੱਲ ਤੋਂ ਬਾਅਦ ਸ਼ਨੀਵਾਰ ਨੂੰ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਜਸਰਾਜ ਵੀ ਭਾਜਪਾ ’ਚ ਸ਼ਾਮਿਲ ਹੋ ਗਏ ਹਨ। ਪੰਜਾਬ ਦੇ ਵੱਡੇ ਭਾਜਪਾ ਆਗੂਆਂ ਦੀ ਅਗਵਾਈ ਵਿਚ ਜੱਸੀ ਨੇ ਪਾਰਟੀ ਜੁਆਇਨ ਕੀਤੀ ਹੈ।
ਦੱਸ ਦਈਏ ਕਿ ਜੱਸੀ ਜਸਰਾਜ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਦਾ ਵੀ ਹਿੱਸਾ ਰਹਿ ਚੁੱਕੇ ਹਨ।