ਲੁਧਿਆਣਾ ਦੇ ਸੀਨੀਅਰ ਆਗੂ ਜਸਬੀਰ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਕਿਲਾ ਰਾਏਪੁਰ ਹਲਕੇ ਤੋਂ ਸਾਬਕਾ ਵਿਧਾਇਕ ਹਨ। ਲੋਕ ਸਭਾ ਚੋਣਾਂ ‘ਚ ਟਿਕਟ ਨਾ ਮਿਲਣ ਤੋਂ ਨਾਰਾਜ਼ ਖੰਗੂੜਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਹ 2007 ਤੋਂ 2012 ਤੱਕ ਪੰਜਾਬ ਦੇ ਕਿਲਾ ਰਾਏਪੁਰ ਹਲਕੇ ਤੋਂ ਵਿਧਾਇਕ ਰਹੇ ਸਨ। ਸਾਲ 2022 ‘ਚ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਉਹ ‘ਆਪ’ ‘ਚ ਸ਼ਾਮਿਲ ਹੋ ਗਏ ਸਨ। ਪਰ ਹੁਣ ਉਨ੍ਹਾਂ ‘ਆਪ’ ਨੂੰ ਵੀ ਅਲਵਿਦਾ ਆਖ ਦਿੱਤਾ ਹੈ।
