ਪੰਜਾਬੀਆਂ ਤੇ ਸਿੱਖਾਂ ਦੇ ਲਈ ਇੱਕ ਮਾਣ ਵਧਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਾਬਿਤ ਸੂਰਤ ਦਾੜੇ ਵਾਲੇ ਨੌਜਵਾਨ ਜਸਵਿੰਦਰ ਸਿੰਘ ਨੂੰ ਕੈਲੀਫੋਰਨੀਆ ਦੀ ਮੋਡੇਸਟੋ ਕਾਉਂਟੀ ਵਿਖੇ ਪੁਲਿਸ ਦੀ ਨੌਕਰੀ ਕਰਨ ਦੀ ਇਜਾਜ਼ਤ ਮਿਲੀ ਹੈ। ਅਹਿਮ ਗੱਲ ਇਹ ਹੈ ਕਿ ਹੁਣ ਤੱਕ ਇੱਥੇ ਚਿਹਰੇ ਦੇ ਵਾਲਾ ਨੂੰ ਪੂਰੀ ਤਰ੍ਹਾਂ ਸਾਫ ਕਰਕੇ ਹੀ ਪੁਲਿਸ ਦੀ ਨੌਕਰੀ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਸੀ।