ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਜੈੱਡ ਸ੍ਰੇਣੀ ਦੀ ਸਕਿਓਰਿਟੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਜ਼ੈਡ ਸਕਿਊਰਿਟੀ ਦੇ ਪ੍ਰਸਤਾਵ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਬੀਤੇਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ ਸੀ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਿੱਖੀ ਦੇ ਪ੍ਰਚਾਰ ਲਈ ਲੋਕਾਂ ‘ਚ ਜਾਣਾ ਪੈਂਦਾ ਹੈ, ਇਸ ਲਈ ਮੈਂ ਇਹ ਸਕਿਊਰਿਟੀ ਨਹੀਂ ਰੱਖਣਾ ਚਾਹੁੰਦੇ। ਫਿਲਹਾਲ ਜਥੇਦਾਰ ਅਕਾਲ ਤਖਤ ਸਾਹਿਬ ਦੀ ਸੁਰੱਖਿਆ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟਾਸਕ ਫੋਰਸ ਤਾਇਨਾਤ ਹੈ।