ਜੇਕਰ ਤੁਸੀ ਨਿਊਜ਼ੀਲੈਂਡ ਦੇ ਵਾਸੀ ਹੋ ਅਤੇ ਨੌਕਰੀ ਦੀ ਭਾਲ ਕਰ ਰਹੇ ਹੋ ਤਾਂ ਤੁਹਾਡੇ ਲਈ ਇੱਕ ਸੁਨਹਿਰੀ ਮੌਕਾ ਹੈ। ਦਰਅਸਲ ਟਰੇਡ ਮੀ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮਾਰਚ ਤਿਮਾਹੀ ਲਈ ਨਿਊਜੀਲੈਂਡ ਦੇ ਕਾਰੋਬਾਰੀਆਂ ਨੇ 11.7 ਫੀਸਦੀ ਵਧੇਰੇ ਨੌਕਰੀਆਂ ਦੇ ਇਸ਼ਤਿਹਾਰ ਦਿੱਤੇ ਹਨ। ਇਹ ਇਸ਼ਤਿਹਾਰ ਐਗਰੀਕਲਚਰ, ਹੋਰਟੀਕਲਚਰ ਤੇ ਹੋਸਪੀਟੇਲਟੀ ਸੈਕਟਰ ਨਾਲ ਸਬੰਧਿਤ ਨੌਕਰੀਆਂ ਦੇ ਹਨ। ਹੁਣ ਇੱਥੇ ਇੱਕ ਹੈਰਾਨ ਕਰਨ ਵਾਲੀ ਗੱਲ ਵੀ ਹੈ ਕਿ ਬਿਨੈਕਾਰਾਂ ਦੀ ਗਿਣਤੀ ‘ਚ ਵੀ 15.4 ਫੀਸਦੀ ਦਾ ਵਾਧਾ ਹੋਇਆ ਜਿਸ ਵਿੱਚ ਜਿਆਦਾਤਰ ਪ੍ਰਵਾਸੀ ਕਰਮਚਾਰੀਆਂ ਦੀ ਗਿਣਤੀ ਮੰਨੀ ਜਾ ਰਹੀ ਹੈ।
