ਪੰਜਾਬ ਪੁਲਿਸ ਦੀ ਕਾਰਜ ਸਮਰੱਥਾ ਵਧਾਉਣ ਲਈ ਵਿਭਾਗ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਸਾਰੇ ਐੱਸਐੱਸਪੀਜ਼ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਹੈ। ਇੱਕ ਪਾਸੇ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਅਪਰਾਧਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸੀਐਮ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਇੱਕ ਹਫ਼ਤੇ ਅੰਦਰ ਜ਼ਬਤ ਕੀਤਾ ਜਾਵੇ। ਇਹ ਜਾਣਕਾਰੀ ਸੀਐਮ ਮਾਨ ਨੇ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨੂੰ ਦਿੱਤੀ।
