ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਉੱਤਰੀ ਕੈਰੋਲੀਨਾ ‘ਚ ਹਾਲ ਹੀ ‘ਚ ਹੋਈ ਗੋਲੀਬਾਰੀ ‘ਤੇ ਸ਼ੁੱਕਰਵਾਰ ਨੂੰ ਆਪਣਾ ਦਰਦ ਜ਼ਾਹਿਰ ਕੀਤਾ ਹੈ। ਇਸ ਗੋਲੀਬਾਰੀ ‘ਚ ਮੌਕੇ ‘ਤੇ ਹੀ 5 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਦੋ ਜ਼ਖਮੀ ਹੋ ਗਏ ਸਨ। ਬਾਈਡੇਨ ਨੇ ਇੱਕ ਬਿਆਨ ਵਿੱਚ ਕਿਹਾ, “ਹੁਣ ਬਹੁਤ ਹੋ ਗਿਆ। ਅਸੀਂ ਬਹੁਤ ਸਾਰੇ ਪਰਿਵਾਰਾਂ ਨਾਲ ਸੋਗ ਜਤਾਉਂਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਜਿਨ੍ਹਾਂ ਨੇ ਇਹਨਾਂ ਸਮੂਹਿਕ ਗੋਲੀਬਾਰੀ ਦਾ ਭਿਆਨਕ ਬੋਝ ਝੱਲਿਆ ਹੈ।”
ਅਮਰੀਕਾ ਵਿੱਚ ਹੋਈ ਤਾਜ਼ਾ ਸਮੂਹਿਕ ਗੋਲੀਬਾਰੀ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਬੰਦੂਕ ਦੀ ਹਿੰਸਾ ਇੰਨੀ ਜ਼ਿਆਦਾ ਹੈ ਕਿ ਕਈ ਕਤਲ ਤਾਂ ਹੁਣ ਖ਼ਬਰ ਨਹੀਂ ਬਣਦੇ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਜਾਰਜੀਆ ਵਿੱਚ ਪੁਲਿਸ ਅਧਿਕਾਰੀਆਂ ਨੇ ਰਾਲੇਹ ਸ਼ਹਿਰ ਵਿੱਚ ਗੋਲੀਬਾਰੀ ਦੀ ਘਟਨਾ ਦੇ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਦੋਸ਼ੀ ਦੀ ਉਮਰ ਸਿਰਫ 15 ਸਾਲ ਹੈ।
ਅਮਰੀਕਾ ਵਿੱਚ ਗਨ ਕਲਚਰ ਲਗਾਤਾਰ ਤਬਾਹੀ ਮਚਾ ਰਿਹਾ ਹੈ। ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਲੋਕਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਕਈ ਬੱਚੇ ਵੀ ਸ਼ਾਮਿਲ ਹਨ। ਹਾਲ ਹੀ ਵਿੱਚ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸਕੂਲੀ ਬੱਚਿਆਂ ਨੂੰ ਮੁੜ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।