ਵਾਸ਼ਿੰਗਟਨ ਡੀ.ਸੀ. ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੌਰੇ ਦੇ ਤੀਜੇ ਦਿਨ ਅਮਰੀਕਾ ਦੇ ਵਾਸ਼ਿੰਗਟਨ ਡੀਸੀ ਸਥਿਤ ਵ੍ਹਾਈਟ ਹਾਊਸ ਪਹੁੰਚ ਗਏ ਹਨ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਪੀਐਮ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਹੈ। ਇਸ ਦੌਰਾਨ ਪਹਿਲਾ ਰਾਸ਼ਟਰਪਤੀ ਬਾਈਡੇਨ ਨੇ ਸੰਬੋਧਨ ਕੀਤਾ। ਰਾਸ਼ਟਰਪਤੀ ਬਾਈਡੇਨ ਨੇ ਪੀਐਮ ਮੋਦੀ ਅਤੇ ਭਾਰਤ ਦੀ ਤਾਰੀਫ਼ ਕੀਤੀ ਹੈ। ਇਸ ਤੋਂ ਬਾਅਦ ਪੀਐਮ ਮੋਦੀ ਨੇ ਰਾਸ਼ਟਰਪਤੀ ਬਾਈਡੇਨ ਦਾ ਧੰਨਵਾਦ ਕਰਕੇ ਵਾਈਟ ਵਿੱਚ ਆਪਣਾ ਸੰਬੋਧਨ ਸ਼ੁਰੂ ਕੀਤਾ।
ਪੀਐਮ ਮੋਦੀ ਨੇ ਵ੍ਹਾਈਟ ਹਾਊਸ ਵਿੱਚ ਹਿੰਦੀ ਵਿੱਚ ਭਾਸ਼ਣ ਦਿੱਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਉਹ ਇੱਕ ਆਮ ਆਦਮੀ ਦੇ ਰੂਪ ਵਿੱਚ ਕਈ ਸਾਲ ਪਹਿਲਾਂ ਅਮਰੀਕਾ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਵਾਈਟ ਹਾਊਸ ਨੂੰ ਬਾਹਰੋਂ ਦੇਖਿਆ ਸੀ। ਪਰ ਇਹ ਪਹਿਲੀ ਵਾਰ ਹੈ ਕਿ ਵ੍ਹਾਈਟ ਹਾਊਸ ਦੇ ਦਰਵਾਜ਼ੇ ਸਿਰਫ਼ ਭਾਰਤ ਦੇ ਪ੍ਰਧਾਨ ਮੰਤਰੀ ਲਈ ਹੀ ਨਹੀਂ ਬਲਕਿ ਇੰਨੀ ਵੱਡੀ ਗਿਣਤੀ ਵਿੱਚ ਭਾਰਤੀਆਂ ਲਈ ਖੋਲ੍ਹੇ ਗਏ ਹਨ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਤੇ ਭਾਰਤ ਦੁਨੀਆ ਦੀ ਅਗਵਾਈ ਕਰ ਰਹੇ ਹਨ।