ਡੈਮੋਕ੍ਰੇਟਿਕ ਪਾਰਟੀ ਦੇ ਵੱਲੋਂ ਰਾਸ਼ਟਰਪਤੀ ਜੋਅ ਬਾਈਡਨ ਨੇ ਅਮਰੀਕਾ ‘ਚ ਰਾਸ਼ਟਰਪਤੀ ਚੋਣ ਇੱਕ ਇਕ ਵਾਰ ਫਿਰ ਤੋਂ ਆਪਣੀ ਦਾਅਵੇਦਾਰੀ ਦਾ ਐਲਾਨ ਕੀਤਾ ਸੀ ਪਰ ਵਧਦੀ ਉਮਰ, ਬੀਮਾਰੀ ਅਤੇ ਫਿਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਹਿਸ ਵਿਚ ਪਿੱਛੇ ਪੈ ਜਾਣ ਕਾਰਨ ਉਨ੍ਹਾਂ ਨੂੰ ਚੋਣਾਂ ‘ਚੋਂ ਪਿੱਛੇ ਹੱਟਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ‘ਤੇ ਚੋਣ ਤੋਂ ਹਟਣ ਦਾ ਬਹੁਤ ਦਬਾਅ ਸੀ। ਟਰੰਪ ਨੂੰ ਚੋਣਾਂ ‘ਚ ਤੇਜ਼ੀ ਨਾਲ ਫਾਇਦਾ ਹੁੰਦਾ ਨਜ਼ਰ ਆ ਰਿਹਾ ਸੀ। ਪਰ ਡੈਮੋਕਰੇਟਿਕ ਨੇਤਾਵਾਂ ਦੇ ਦਬਾਅ ਦੇ ਵਿਚਕਾਰ, ਰਾਸ਼ਟਰਪਤੀ ਜੋਅ ਬਾਈਡਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਹ ਲਗਾਤਾਰ ਦੂਜੀ ਵਾਰ ਰਾਸ਼ਟਰਪਤੀ ਚੋਣਾਂ ਨਹੀਂ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਉਮੀਦਵਾਰੀ ਦਾ ਵੀ ਸਮਰਥਨ ਕੀਤਾ।
