ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਗਲੇ ਹਫਤੇ ਅਹਿਮ ਬੈਠਕ ਕਰਨਗੇ। ਦੋਵੇਂ 14 ਨਵੰਬਰ ਨੂੰ ਬਾਲੀ, ਇੰਡੋਨੇਸ਼ੀਆ ਵਿੱਚ ਮਿਲਣਗੇ। ਇਸ ਦੌਰਾਨ ਅਮਰੀਕਾ ਅਤੇ ਚੀਨ ਵਿਚਾਲੇ ਗੱਲਬਾਤ ਜਾਰੀ ਰੱਖਣ ਅਤੇ ਆਪਸੀ ਸਬੰਧਾਂ ਨੂੰ ਹੋਰ ਡੂੰਘਾ ਕਰਨ ਦੀਆਂ ਕੋਸ਼ਿਸ਼ਾਂ ‘ਤੇ ਚਰਚਾ ਕੀਤੀ ਜਾਵੇਗੀ। ਮੁਕਾਬਲੇ ਦੇ ਇਸ ਦੌਰ ‘ਚ ਦੋਵੇਂ ਦੇਸ਼ ਇੱਕ-ਦੂਜੇ ਦੀ ਪ੍ਰਭੂਸੱਤਾ ਦਾ ਸਨਮਾਨ ਕਰਨ ਅਤੇ ਮੁਕਾਬਲੇ ਦੇ ਪ੍ਰਬੰਧਨ ਦੀ ਗੱਲ ਵੀ ਕਰਨਗੇ। ਵ੍ਹਾਈਟ ਹਾਊਸ ਮੁਤਾਬਿਕ ਦੋਹਾਂ ਦੇਸ਼ਾਂ ਦੇ ਵਿਕਾਸ ਅਤੇ ਭਲਾਈ ਲਈ ਜਿੱਥੇ ਜ਼ਰੂਰੀ ਹੋਵੇਗਾ ਉੱਥੇ ਇਕੱਠੇ ਕੰਮ ਕਰਨ ਵਰਗੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।
