ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਘਟਨਾ ਦੇ ਮਾਮਲੇ ‘ਚ ਜੁਗਰਾਜ ਸਿੰਘ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਰਾਹਤ ਦਿੱਤੀ ਹੈ। ਦਿੱਲੀ ਲਾਲ ਕਿਲ੍ਹੇ ‘ਤੇ 26 ਜਨਵਰੀ ਨੂੰ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦੀ ਦਿੱਲੀ ਦੀ ਮਾਨਯੋਗ ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਅਦਾਲਤ ਵੱਲੋਂ 20 ਜੁਲਾਈ ਤੱਕ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ।
ਜੁਗਰਾਜ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਵਸਨੀਕ ਹੈ। ਜੁਗਰਾਜ ਨੇ ਤੀਸ ਹਜ਼ਾਰੀ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਮਨਜ਼ੂਰ ਕਰਦਿਆਂ ਅਦਾਲਤ ਨੇ ਜੁਗਰਾਜ ਦੀ ਗ੍ਰਿਫਤਾਰੀ ‘ਤੇ ਇਸ ਕੇਸ ਦੀ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਹੈ, ਇਸ ਕੇਸ ਦੀ ਅਗਲੀ ਸੁਣਵਾਈ 20 ਜੁਲਾਈ ਨੂੰ ਹੋਣੀ ਹੈ। ਅਦਾਲਤ ਵੱਲੋ ਰਾਹਤ ਮਿਲਣ ਤੋਂ ਬਾਅਦ ਜੁਗਰਾਜ ਸਿੰਘ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪਹੁੰਚਿਆ ਅਤੇ ਪਹਿਲੀ ਵਾਰ ਮੀਡੀਆ ਸਾਹਮਣੇ ਰੂਬਰੂ ਹੋਇਆ।