ਰਾਸ਼ਟਰਪਤੀ ਨੇ ਜਸਟਿਸ ਧਨੰਜੇ ਯਸ਼ਵੰਤ ਚੰਦਰਚੂੜ ਨੂੰ ਦੇਸ਼ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। 9 ਨਵੰਬਰ ਤੋਂ ਅਹੁਦਾ ਸੰਭਾਲਣ ਵਾਲੇ ਜਸਟਿਸ ਚੰਦਰਚੂੜ ਦੇਸ਼ ਦੇ 50ਵੇਂ ਚੀਫ਼ ਜਸਟਿਸ ਹੋਣਗੇ। ਉਨ੍ਹਾਂ ਦਾ ਕਾਰਜਕਾਲ 10 ਨਵੰਬਰ 2024 ਤੱਕ ਹੋਵੇਗਾ। ਉਹ ਜਸਟਿਸ ਯੂਯੂ ਲਲਿਤ ਦੀ ਥਾਂ ਲੈਣਗੇ, ਜੋ 8 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ।
ਕਿਰਨ ਰਿਜਿਜੂ ਨੇ ਕਿਹਾ ਕਿ, “ਭਾਰਤ ਦੇ ਸੰਵਿਧਾਨ ਦੁਆਰਾ ਪ੍ਰਦਾਨ ਕੀਤੀ ਗਈ ਸ਼ਕਤੀ ਦੀ ਵਰਤੋਂ ਕਰਦੇ ਹੋਏ, ਰਾਸ਼ਟਰਪਤੀ ਨੇ 9 ਨਵੰਬਰ, 2022 ਤੋਂ ਪ੍ਰਭਾਵੀ ਤੌਰ ‘ਤੇ ਡਾਕਟਰ ਜਸਟਿਸ ਡੀਵਾਈ ਚੰਦਰਚੂੜ ਨੂੰ ਭਾਰਤ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ।” ਕਿਰਨ ਰਿਜਿਜੂ ਨੇ 9 ਨਵੰਬਰ ਨੂੰ ਰਸਮੀ ਸਹੁੰ ਚੁੱਕ ਸਮਾਗਮ ਲਈ ਜਸਟਿਸ ਡੀਵਾਈ ਚੰਦਰਚੂੜ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।