ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਦੂਜੀ ਸੂਚੀ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਨੇ ਇਸੇ ਸਾਲ ਹੀ ਪੁਲਿਸ ਦੀ ਨੌਕਰੀ ਛੱਡ ਸਿਆਸਤ ‘ਚ ਐਂਟਰੀ ਕਰਨ ਵਾਲੇ ਅੰਤਰਰਾਸਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੂੰ ਘਨੌਰ ਹਲਕੇ ਤੋਂ ਚੋਣ ਮੈਦਾਨ ‘ਚ ਉਤਾਰਿਆ ਹੈ।
ਦੱਸ ਦੇਈਏ ਕਿ ਗੁਰਲਾਲ ਘਨੌਰ ਪੰਜਾਬ ਪੁਲਿਸ ਵਿੱਚ ਸਹਾਇਕ ਸਬ-ਇੰਸਪੈਕਟਰ ਦੇ ਅਹੁਦੇ ‘ਤੇ ਤੈਨਾਤ ਸਨ। ਗੁਰਲਾਲ ਘਨੌਰ ਨੇ ਹੁਣ ਅਹੁਦੇ ਤੋਂ ਅਸਤੀਫਾ ਦੇ ਕੇ ਸਿਆਸਤ ‘ਚ ਐਂਟਰੀ ਕੀਤੀ ਸੀ।