ਨਿਊਜ਼ੀਲੈਂਡ ਅਤੇ ਇੰਗਲੈਂਡ ਵਿਚਾਲੇ ਖੇਡੀ ਜਾ ਰਹੀ 3 ਮੈਚਾਂ ਦੀ ਟੈਸਟ ਸੀਰੀਜ਼ ‘ਚ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਹੁਣ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ। ਇੰਗਲੈਂਡ ਦੇ ਖਿਲਾਫ ਸ਼ੁੱਕਰਵਾਰ ਤੋਂ ਟ੍ਰੇਂਟਬ੍ਰਿਜ ‘ਚ ਹੋਣ ਵਾਲੇ ਦੂਜੇ ਟੈਸਟ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੇ ਖਿਡਾਰੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ। ਕੋਰੋਨਾ ਸੰਕਰਮਿਤ ਪਾਏ ਜਾਣ ਤੋਂ ਬਾਅਦ ਕੇਨ ਹੁਣ ਦੂਜੇ ਟੈਸਟ ਤੋਂ ਬਾਹਰ ਹੈ। ਟੌਮ ਲੈਥਮ ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਟੀਮ ਦੀ ਕਪਤਾਨੀ ਕਰਨਗੇ ਅਤੇ ਹਾਸ਼ਿਮ ਰਦਰਫੋਰਡ ਨੂੰ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ। ਨਿਊਜ਼ੀਲੈਂਡ ਦੇ ਕੋਚ ਗੈਰੀ ਸਟੀਡ ਨੇ ਕਿਹਾ ਕਿ ਵਿਲੀਅਮਸਨ ‘ਚ ਕੋਰੋਨਾ ਦੇ ਹਲਕੇ ਲੱਛਣ ਸਨ ਅਤੇ ਰੈਪਿਡ ਐਂਟੀਜੇਨ ਟੈਸਟ ‘ਚ ਉਨ੍ਹਾਂ ਦੀ ਰਿਪੋਰਟ ਪੌਜੇਟਿਵ ਆਈ ਹੈ। ਹੁਣ ਉਸ ਨੂੰ ਪੰਜ ਦਿਨਾਂ ਲਈ ਏਕਾਂਤਵਾਸ ਰੱਖਿਆ ਜਾਵੇਗਾ।
UPDATE: Coach Gary Stead confirms captain Kane Williamson will miss the second Test against England in Nottingham on Friday, after testing positive for Covid-19 the night before the match. Hamish Rutherford will replace him in the squad #ENGvNZ pic.twitter.com/9B0a9zt9JU
— BLACKCAPS (@BLACKCAPS) June 9, 2022