[gtranslate]

ਕੰਗਨਾ ਰਣੌਤ ਨੇ ਫਿਰ ਦਿੱਤਾ ਵਿਵਾਦਤ ਬਿਆਨ, ਕਿਹਾ – ‘ਮਹਾਤਮਾ ਗਾਂਧੀ ਚਾਹੁੰਦੇ ਸੀ ਭਗਤ ਸਿੰਘ ਨੂੰ ਹੋਵੇ ਫਾਂਸੀ’

kangana ranaut again made controversial statement

ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫਿਰ ਆਪਣੇ ਵਿਵਾਦਤ ਬਿਆਨ ਕਰਨ ਸੁਰਖ਼ੀਆਂ ‘ਚ ਹੈ। ਇਸ ਵਾਰ ਕੰਗਨਾ ਨੇ ਮਹਾਤਮਾ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਕੰਗਨਾ ਨੇ ਸੋਸ਼ਲ ਸਾਈਟ ਇੰਸਟਾਗ੍ਰਾਮ ‘ਤੇ ਦੋ ਲੰਬੀਆਂ ਪੋਸਟਾਂ ਪਾਈਆ ਹਨ। ਇੱਕ ਪੋਸਟ ਵਿੱਚ ਕੰਗਨਾ ਨੇ ਲਿਖਿਆ, “ਤੁਸੀਂ ਜਾਂ ਤਾਂ ਗਾਂਧੀ ਦੇ ਪ੍ਰਸ਼ੰਸਕ ਹੋ ਸਕਦੇ ਹੋ ਜਾਂ ਨੇਤਾ ਜੀ ਦੇ ਸਮਰਥਕ ਹੋ ਸਕਦੇ ਹੋ। ਤੁਸੀਂ ਦੋਵੇਂ ਨਹੀਂ ਹੋ ਸਕਦੇ। ਚੁਣੋ ਅਤੇ ਫੈਸਲਾ ਕਰੋ।” ਕੰਗਨਾ ਨੇ ਇੰਸਟਾਗ੍ਰਾਮ ਸਟੋਰੀਜ਼ ਵਿੱਚ ਲਿਖੇ ਮੈਸਜ ਵਿੱਚਮਹਾਤਮਾ ਗਾਂਧੀ ਨੂੰ ਸੱਤਾ ਦਾ ਭੁੱਖਾ ਤੇ ਚਾਲਾਕ ਦੱਸਿਆ ਹੈ। ਇਸ ਤੋਂ ਪਹਿਲਾਂ ਕੰਗਨਾ ਨੇ ਭਾਰਤ ਨੂੰ ਮਿਲੀ ਆਜ਼ਾਦੀ ਨੂੰ ਭੀਖ ਦੱਸਿਆ ਸੀ।

ਕੰਗਨਾ ਨੇ ਲਿਖਿਆ- ”ਅਜ਼ਾਦੀ ਲਈ ਲੜਨ ਵਾਲਿਆਂ ਨੂੰ ਉਨ੍ਹਾਂ ਲੋਕਾਂ ਨੇ ਆਪਣੇ ਮਾਲਕਾਂ ਦੇ ਹਵਾਲੇ ਕਰ ਦਿੱਤਾ, ਜਿਨ੍ਹਾਂ ‘ਚ ਆਪਣੇ ‘ਤੇ ਜ਼ੁਲਮ ਕਰਨ ਵਾਲਿਆਂ ਨਾਲ ਲੜਨ ਦੀ ਨਾ ਤਾਂ ਹਿੰਮਤ ਸੀ ਅਤੇ ਨਾ ਹੀ ਖੂਨ ‘ਚ ਉਬਾਲ। ਇਹ ਸੱਤਾ ਦੇ ਭੁੱਖੇ ਅਤੇ ਚਲਾਕ ਲੋਕ ਸਨ। ਉਨ੍ਹਾਂ ਨੇ ਹੀ ਸਾਨੂੰ ਸਿਖਾਇਆ ਸੀ ਕਿ ਜੇਕਰ ਕੋਈ ਤੁਹਾਡੀ ਇੱਕ ਗੱਲ੍ਹ ‘ਤੇ ਥੱਪੜ ਮਾਰੇ ਤਾਂ ਦੂਜੀ ਗੱਲ੍ਹ ਉਸ ਦੇ ਸਾਹਮਣੇ ਕਰ ਦਿਓ, ਇਸ ਤਰ੍ਹਾਂ ਤੁਹਾਨੂੰ ਆਜ਼ਾਦੀ ਮਿਲੇਗੀ। ਇਸ ਤਰ੍ਹਾਂ ਆਜ਼ਾਦੀ ਨਹੀਂ, ਸਿਰਫ਼ ਭੀਖ ਮਿਲਦੀ ਹੈ। ਸਮਝਦਾਰੀ ਨਾਲ ਆਪਣੇ ਹੀਰੋ ਦੀ ਚੋਣ ਕਰੋ।

ਆਪਣੀ ਦੂਜੀ ਪੋਸਟ ‘ਚ ਕੰਗਨਾ ਰਣੌਤ ਨੇ ਲੋਕਾਂ ਨੂੰ ਇਤਿਹਾਸ ਬਾਰੇ ਜਾਨਣ ਦੀ ਨਸੀਹਤ ਦਿੰਦਿਆਂ ਲਿਖਿਆ ਕਿ ਗਾਂਧੀ ਜੀ ਚਾਹੁੰਦੇ ਸਨ ਕਿ ਭਗਤ ਸਿੰਘ ਨੂੰ ਫਾਂਸੀ ਦਿੱਤੀ ਜਾਵੇ। ਕੰਗਨਾ ਨੇ ਲਿਖਿਆ, ”ਗਾਂਧੀ ਨੇ ਕਦੇ ਵੀ ਭਗਤ ਸਿੰਘ ਅਤੇ ਨੇਤਾ ਜੀ ਦਾ ਸਮਰਥਨ ਨਹੀਂ ਕੀਤਾ। ਬਹੁਤ ਸਾਰੇ ਸਬੂਤ ਹਨ ਜੋ ਦਰਸਾਉਂਦੇ ਹਨ ਕਿ ਗਾਂਧੀ ਜੀ ਚਾਹੁੰਦੇ ਸਨ ਕਿ ਭਗਤ ਸਿੰਘ ਨੂੰ ਫਾਂਸੀ ਦਿੱਤੀ ਜਾਵੇ। ਇਸ ਲਈ ਤੁਹਾਨੂੰ ਇਹ ਚੁਣਨਾ ਪਵੇਗਾ ਕਿ ਤੁਸੀਂ ਕਿਸ ਦਾ ਸਮਰਥਨ ਕਰਦੇ ਹੋ, ਕਿਉਂਕਿ ਹਰ ਸਾਲ ਉਨ੍ਹਾਂ ਦੇ ਜਨਮਦਿਨ ‘ਤੇ ਉਨ੍ਹਾਂ ਸਾਰਿਆਂ ਨੂੰ ਆਪਣੀਆਂ ਯਾਦਾਂ ਵਿੱਚ ਰੱਖਣਾ ਅਤੇ ਉਨ੍ਹਾਂ ਨੂੰ ਯਾਦ ਕਰਨਾ ਕਾਫ਼ੀ ਨਹੀਂ ਹੈ। ਇਮਾਨਦਾਰੀ ਨਾਲ ਕਹਾਂ ਤਾਂ ਇਹ ਸਿਰਫ ਮੂਰਖਤਾ ਹੀ ਨਹੀਂ ਸਗੋਂ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਅਤੇ ਸਤਹੀ ਹੈ। ਲੋਕਾਂ ਨੂੰ ਆਪਣੇ ਇਤਿਹਾਸ ਅਤੇ ਆਪਣੇ ਨਾਇਕਾਂ ਨੂੰ ਜਾਣਨਾ ਚਾਹੀਦਾ ਹੈ।” ਹਾਲਾਂਕਿ ਇਸ ਬਿਆਨ ਕਾਰਨ ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿੱਚ ਇੱਕ ਕਾਂਗਰਸੀ ਆਗੂ ਵੱਲੋਂ ਕੰਗਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ।

Leave a Reply

Your email address will not be published. Required fields are marked *