[gtranslate]

PM ਮੋਦੀ ਦੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਾਅਦ ਭੜਕੀ ਕੰਗਨਾ ਰਣੌਤ, ਆਖੀ ਇਹ ਵੱਡੀ ਗੱਲ

kangana ranaut is disappointed at

ਬਿਨ੍ਹਾਂ ਸਿਰ ਪੈਰ ਦੇ ਟਿੱਪਣੀਆਂ ਲਈ ਮਸ਼ਹੂਰ ਕੰਗਨਾ ਰਣੌਤ ਇਨ੍ਹੀਂ ਦਿਨੀਂ ਵਿਵਾਦਾਂ ‘ਚ ਘਿਰੀ ਹੋਈ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਨੂੰ ਸ਼ਰਮਨਾਕ ਦੱਸਦੇ ਹੋਏ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ। ਅੱਜ ਭਾਰਤ ਸਣੇ ਪੂਰੇ ਵਿਸ਼ਵ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉੱਥੇ ਹੀ ਇਸ ਪਵਿੱਤਰ ਦਿਹਾੜੇ ਦੇ ਮੌਕੇ ਭਾਰਤ ਦੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ।

ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਤੋਂ ਨਾਰਾਜ਼ ਕੰਗਨਾ ਨੇ ਭਾਰਤ ਨੂੰ ‘ਜੇਹਾਦੀ ਰਾਸ਼ਟਰ’ ਦੱਸਿਆ ਹੈ। ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, ਪੀਐਮ ਮੋਦੀ ਨੇ ਅੱਜ ਸਾਰੇ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕੀਤਾ ਹੈ। ਕੰਗਨਾ ਦਾ ਟਵਿੱਟਰ ਅਕਾਊਂਟ ਸਸਪੈਂਡ ਹੈ ਪਰ ਉਹ ਲਗਾਤਾਰ ਇੰਸਟਾਗ੍ਰਾਮ ਸਟੋਰੀਜ਼ ਅਪਲੋਡ ਕਰਕੇ ਜ਼ਹਿਰੀਲੇ ਬਿਆਨ ਦੇ ਰਹੀ ਹੈ। ਇੰਸਟਾ ਸਟੋਰੀ ‘ਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁਖਦ ਅਤੇ ਸ਼ਰਮਨਾਕ ਦੱਸਦੇ ਹੋਏ ਕੰਗਨਾ ਨੇ ਲਿਖਿਆ, ”ਜੇਕਰ ਸੜਕਾਂ ‘ਤੇ ਲੋਕ ਸੰਸਦ ‘ਚ ਚੁਣੀ ਹੋਈ ਸਰਕਾਰ ਦੇ ਬਦਲੇ ਕਾਨੂੰਨ ਬਣਾਉਣ ਲੱਗਦੇ ਹਨ ਤਾਂ ਇਹ ਜੇਹਾਦੀ ਦੇਸ਼ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈਆਂ ਜੋ ਇਹ ਚਾਹੁੰਦੇ ਸਨ।”

Leave a Reply

Your email address will not be published. Required fields are marked *