ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਐਤਵਾਰ ਨੂੰ ਅਪਰਾਧੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸਿੱਧੂ ਦੀ ਮੌਤ ਨਾਲ ਪੂਰੀ ਫਿਲਮ ਇੰਡਸਟਰੀ ਨੂੰ ਗਹਿਰਾ ਸਦਮਾ ਲੱਗਾ ਹੈ। ਹਰ ਕੋਈ ਸਦਮੇ ਵਿੱਚ ਹੈ। ਉਸ ਦੇ ਪ੍ਰਸ਼ੰਸਕ ਹੋਣ ਜਾਂ ਸੈਲੇਬਸ, ਹਰ ਕੋਈ ਸੋਸ਼ਲ ਮੀਡੀਆ ‘ਤੇ ਉਸ ਲਈ ਭਾਵੁਕ ਪੋਸਟ ਲਿਖ ਰਿਹਾ ਹੈ। ਅਜਿਹੇ ‘ਚ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੇ ਵੀ ਇੰਸਟਾਗ੍ਰਾਮ ‘ਤੇ ਸਿੱਧੂ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਹਨ।
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਗਾਇਕ ਦੀ ਮੌਤ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਇੰਸਟਾਗ੍ਰਾਮ ‘ਤੇ ਇੱਕ ਪੋਸਟ ਸ਼ੇਅਰ ਕਰਨ ਦੇ ਨਾਲ ਹੀ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਚੁੱਕੇ ਹਨ। ਕੰਗਨਾ ਨੇ ਕਿਹਾ, ‘ਪੰਜਾਬ ਦੇ ਮਸ਼ਹੂਰ ਚਿਹਰਾ ਸਿੱਧੂ ਮੂਸੇਵਾਲੇ ਨੂੰ ਗੋਲੀਆਂ ਨਾਲ ਭੁੰਨ ਕੇ ਮਾਰ ਦਿੱਤਾ ਗਿਆ ਹੈ। ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਕੰਗਨਾ ਨੇ ਅੱਗੇ ਲਿਖਿਆ ਕਿ ਇਹ ਘਟਨਾ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਸਾਫ਼-ਸਾਫ਼ ਦਰਸਾਉਂਦੀ ਹੈ। ਹਰ ਮੁੱਦੇ ‘ਤੇ ਖੁੱਲ੍ਹ ਕੇ ਆਪਣੀ ਗੱਲ ਰੱਖਣ ਵਾਲੀ ਕੰਗਨਾ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਸਿੰਗਰ ਦੇ ਕਤਲ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਆਪਣਾ ਗੁੱਸਾ ਜ਼ਾਹਰ ਕੀਤਾ ਹੈ।