ਬਠਿੰਡਾ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਵਿਜੀਲੈਂਸ ਟੀਮ ਨੇ ਦਿੱਲੀ ਏਅਰਪੋਰਟ ਤੋਂ ਵਾਪਸ ਭੇਜ ਦਿੱਤਾ ਹੈ। ਗੁਰਪ੍ਰੀਤ ਸਿੰਘ ਕਾਂਗੜ ਕੁੱਝ ਮਹੀਨੇ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਿਲ ਹੋਏ ਸਨ। ਕਾਂਗੜ ਕੈਨੇਡਾ ਲਈ ਰਵਾਨਾ ਹੋਣ ਲਈ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ। ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਵਿਰੁੱਧ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਸੀ।
ਜਿਸ ਤਹਿਤ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਨ੍ਹਾਂ ਨੂੰ ਦਿੱਲੀ ਏਅਰਪੋਰਟ ‘ਤੇ ਜਾਣ ਤੋਂ ਰੋਕ ਕੇ ਵਾਪਸ ਭੇਜ ਦਿੱਤਾ। ਦੱਸ ਦੇਈਏ ਕਿ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਠਿੰਡਾ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।