ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੰਵਰ ਗਰੇਵਾਲ ਦੀ ਮਾਂ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਗਾਇਕ ਕੰਵਰ ਗਰੇਵਾਲ ਇੰਨੀ ਦਿਨੀ ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਦੇ ਦੌਰੇ ‘ਤੇ ਹਨ। ਇਸ ਦੌਰਾਨ ਹੁਣ ਉਹ ਆਪਣਾ ਦੌਰਾ ਰੱਦ ਕਰ ਕੇ ਵਾਪਿਸ ਪੰਜਾਬ ਪਰਤ ਰਹੇ ਹਨ। ਕੰਵਰ ਗਰੇਵਾਲ ਦੇ ਮਾਂ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸੀ ਅਤੇ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਕੰਵਰ ਗਰੇਵਾਲ ਦੀ ਪੰਜਾਬ ਵਾਪਸੀ ਤੋਂ ਬਾਅਦ ਉਨ੍ਹਾਂ ਦੀ ਮਾਂ ਮਨਜੀਤ ਕੌਰ ਦਾ ਸਸਕਾਰ ਕੀਤਾ ਜਾਵੇਗਾ।
