ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸੋਮਵਾਰ ਨੂੰ ਆਪਣੀ ਮੁੰਬਈ ਫੇਰੀ ਦੌਰਾਨ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਰਚਨਾ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਨੂੰ ਲੈ ਕੇ ਕਪਿਲ ਸ਼ਰਮਾ ਨੇ ਫੇਸਬੁੱਕ ‘ਤੇ ਇੱਕ ਪੋਸਟ ਪਾਈ ਹੈ। ਜਿਸ ਵਿੱਚ ਉਨ੍ਹਾਂ ਨੇ ਸੀਐਮ ਮਾਨ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਲਿਖਿਆ ਕਿ “ਕੱਲ ਸ਼ਾਮ ਮੁੰਬਈ ਚ ਵੱਡੇ ਵੀਰ ਅਤੇ ਮਾਣਯੋਗ ਮੁੱਖਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ @bhagwantmann1 ਹੋਰਾਂ ਨਾਲ ਬੜੇ ਲੰਮੇ ਸਮੇਂ ਬਾਦ ਮੁਲਾਕਾਤ ਹੋਈ,ਦਿਲ ਚ ਪਿਆਰ ਤੇ ਜੱਫੀ ਚ ਨਿੱਘ ਪਹਿਲਾਂ ਨਾਲੌ ਵੀ ਜਿਆਦਾ ਸੀ,ਕੁਝ ਪੁਰਾਣਿਆਂ ਯਾਦਾਂ ਸਾਂਝਿਆਂ ਕੀਤੀਆਂ,ਬੜੀ ਪਿਆਰੀ ਤੇ ਨਿੱਘੀ ਮੁਲਾਕਾਤ ਸੀ। ਤੁਹਾਡੇ ਪਿਆਰ,ਮਾਨ ਅਤੇ ਸਤਿਕਾਰ ਲਈ ਬਹੁਤ ਬਹੁਤ ਧੰਨਵਾਦ ਭਾਜੀ 🙏 ਪਰਮਾਤਮਾ ਹਮੇਸ਼ਾ ਚੜਦੀ ਕਲਾ ਚ ਰੱਖੇ ਸਾਡੇ ਵੀਰ ਨੂੰ ❤️love you 🙏”
ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਮੁੰਬਈ ਦੌਰੇ ‘ਤੇ ਹਨ। ਇੱਥੇ ਉਹ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸਾਂ ਦੇ ਮਾਲਕਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਤ ਕਰਨ ਦਾ ਸੱਦਾ ਦੇ ਰਹੇ ਹਨ। ਸੀਐਮ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਜੋੜਨ ਲਈ ਮੁੰਬਈ ਆਏ ਹਨ। ਇਸ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ। ਦੱਸ ਦੇਈਏ ਕਿ ਕਪਿਲ ਸ਼ਰਮਾ ਵਾਂਗ ਭਗਵੰਤ ਮਾਨ ਵੀ ਪੰਜਾਬ ਦੇ ਸੁਪਰਸਟਾਰ ਕਾਮੇਡੀਅਨ ਰਹਿ ਚੁੱਕੇ ਹਨ। ਮਾਨ ਕਲਾਕਾਰਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੇ ਕਰੀਅਰ ਵਿਚ ਆਏ ਉਤਰਾਅ-ਚੜ੍ਹਾਅ ਨੂੰ ਜ਼ਮੀਨੀ ਪੱਧਰ ‘ਤੇ ਸਮਝਦੇ ਹਨ।