ਜਲਾਲਾਬਾਦ ‘ਚ ਨਸ਼ਾ ਤਸਕਰੀ ਦੇ ਮਾਮਲੇ ‘ਚ 90 ਦਿਨਾਂ ਤੋਂ ਨਾਭਾ ਜੇਲ ‘ਚ ਬੰਦ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜਿਵੇਂ ਹੀ ਉਹ ਜੇਲ ਤੋਂ ਬਾਹਰ ਆਏ ਤਾਂ ਵੀਰਵਾਰ ਨੂੰ ਹੀ ਦਰਜ ਹੋਏ ਇਕ ਹੋਰ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਕਪੂਰਥਲਾ ਪੁਲਿਸ ਨੇ ਉਨ੍ਹਾਂ ਨੂੰ ਸ਼ਾਮ ਵੇਲੇ ਨਿਊ ਜੁਡੀਸ਼ੀਅਲ ਕੰਪਲੈਕਸ ਵਿਖੇ ਵਧੀਕ ਸੈਸ਼ਨ ਜੱਜ ਸੀਨੀਅਰ ਡਵੀਜ਼ਨ ਸੁਪ੍ਰੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਖਹਿਰਾ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਖਹਿਰਾ ਨੂੰ ਸ਼ੁੱਕਰਵਾਰ ਦੁਪਹਿਰ 1 ਵਜੇ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।