ਇੰਡੀਅਨ ਪ੍ਰੀਮੀਅਰ ਲੀਗ ਦੇ 18ਵੇਂ ਐਡੀਸ਼ਨ ਦੇ ਸ਼ੁਰੂ ਹੋਣ ‘ਚ ਕੁੱਝ ਘੰਟੇ ਬਾਕੀ ਹਨ। ਪਹਿਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਈਡਨ ਗਾਰਡਨ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਮੈਚ ਤੋਂ ਪਹਿਲਾਂ ਇਸ ਮੈਦਾਨ ‘ਤੇ ਉਦਘਾਟਨ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ, ਜਿਸ ‘ਚ ਬਾਲੀਵੁੱਡ ਦੇ ਕਈ ਸਿਤਾਰੇ ਪਰਫਾਰਮ ਕਰਨਗੇ। ਗਾਇਕ ਕਰਨ ਔਜਲਾ ਅਤੇ ਅਦਾਕਾਰਾ ਦਿਸ਼ਾ ਪਟਾਨੀ ਦੇ ਨਾਮ ਵੀ ਪੇਸ਼ਕਾਰੀ ਕਰਨ ਵਾਲੇ ਕਲਾਕਾਰਾਂ ਵਿੱਚ ਸਾਹਮਣੇ ਆਏ ਹਨ। IPL 2025 ਦਾ ਉਦਘਾਟਨ ਸਮਾਰੋਹ ਮੈਚ ਸ਼ੁਰੂ ਹੋਣ ਤੋਂ 1 ਘੰਟਾ ਪਹਿਲਾਂ ਸ਼ੁਰੂ ਹੋਵੇਗਾ। ਇਸ ਵਿੱਚ ਬਾਲੀਵੁੱਡ ਦੇ ਕਈ ਨਾਮੀ ਕਲਾਕਾਰ ਪਰਫਾਰਮ ਕਰਨਗੇ।
ਖਬਰ ਹੈ ਕਿ ਪੰਜਾਬੀ ਗਾਇਕ ਕਰਨ ਔਜਲਾ IPL ਦੇ ਉਦਘਾਟਨੀ ਸਮਾਰੋਹ ‘ਚ ਬਾਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ ਨਾਲ ਪਰਫਾਰਮ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਫਿਲਹਾਲ ਦੋਵੇਂ ਇੱਕ ਪ੍ਰੋਜੈਕਟ ਵਿੱਚ ਇਕੱਠੇ ਕੰਮ ਕਰ ਰਹੇ ਹਨ, ਜਿਸ ਦੀ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ। ਇਨ੍ਹਾਂ ਤੋਂ ਇਲਾਵਾ ‘ਚਿਕਨੀ ਚਮੇਲੀ’, ‘ਜ਼ਾਲੀਮਾ’ ਆਦਿ ਗੀਤ ਗਾਉਣ ਵਾਲੀ ਮਸ਼ਹੂਰ ਗਾਇਕਾ ਸ਼੍ਰੇਆ ਘੋਸ਼ਾਲ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ, ਜੋ IPL ਦੇ ਉਦਘਾਟਨੀ ਸਮਾਰੋਹ ‘ਚ ਪਰਫਾਰਮ ਕਰੇਗੀ।