ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਈ ਮਸ਼ਹੂਰ ਚਿਹਰੇ ਪਾਰਟੀਆਂ ‘ਚ ਸ਼ਾਮਿਲ ਹੋ ਕੇ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ। ਇਸ ਲੜੀ ‘ਚ ਮਹਾਰਾਸ਼ਟਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਕਪੂਰ ਪਰਿਵਾਰ ਦੇ ਦੋ ਵੱਡੇ ਚਿਹਰੇ ਰਾਜਨੀਤੀ ‘ਚ ਐਂਟਰੀ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕਰਿਸ਼ਮਾ ਕਪੂਰ ਅਤੇ ਉਨ੍ਹਾਂ ਦੀ ਭੈਣ ਕਰੀਨਾ ਕਪੂਰ ਜਲਦ ਹੀ ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ‘ਚ ਸ਼ਾਮਿਲ ਹੋ ਸਕਦੀਆਂ ਹਨ ਅਤੇ ਚੋਣਾਂ ਵੀ ਲੜ ਸਕਦੀਆਂ ਹਨ। ਇੰਨਾ ਹੀ ਨਹੀਂ ਆਪਣੇ ਸਮੇਂ ਦੇ ਸੁਪਰਸਟਾਰ ਰਹੇ ਗੋਵਿੰਦਾ ਵੀ ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ‘ਚ ਸ਼ਾਮਿਲ ਹੋ ਗਏ ਹਨ। ਇਨ੍ਹਾਂ ਤਿੰਨਾਂ ਵੱਲੋਂ ਲੋਕ ਸਭਾ ਚੋਣਾਂ ਵੀ ਲੜੀਆਂ ਜਾ ਸਕਦੀਆਂ ਹਨ।
ਦਰਅਸਲ, ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਵੱਲੋਂ ਗੋਵਿੰਦਾ ਦੇ ਨਾਲ ਅਭਿਨੇਤਰੀ ਕਰੀਨਾ ਕਪੂਰ ਅਤੇ ਕਰਿਸ਼ਮਾ ਕਪੂਰ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਗੋਵਿੰਦਾ ਪਹਿਲਾਂ ਵੀ ਕਾਂਗਰਸ ਦੇ ਵੱਲੋਂ ਲੋਕ ਸਭਾ ਚੋਣ ਲੜ ਚੁੱਕੇ ਹਨ ਅਤੇ ਸੰਸਦ ਮੈਂਬਰ ਵੀ ਬਣ ਚੁੱਕੇ ਹਨ। ਜੇਕਰ ਅਜਿਹਾ ਦੁਬਾਰਾ ਹੁੰਦਾ ਹੈ ਤਾਂ ਮਹਾਰਾਸ਼ਟਰ ਵਿੱਚ ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਲਈ ਇਹ ਵੱਡੀ ਗੱਲ ਸਾਬਿਤ ਹੋ ਸਕਦੀ ਹੈ।