ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਮਹਾਪੰਚਾਇਤ ਰੱਖਣ ਤੋਂ ਬਾਅਦ, ਕਿਸਾਨ ਜਥੇਬੰਦੀਆਂ ਨੇ ਹੁਣ ਹਰਿਆਣਾ ਦਾ ਰੁਖ ਕੀਤਾ ਹੈ। ਮੰਗਲਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਚੱਲ ਰਹੀ ਹੈ। ਪਰ ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਇੰਟਰਨੈਟ ਬੰਦ ਕਰ ਧਾਰਾ 144 ਲਗਾ ਦਿੱਤੀ ਹੈ। ਇਸ ਦੌਰਾਨ ਕਿਸਾਨਾਂ ਅਤੇ ਹਰਿਆਣਾ ਸਰਕਾਰ ਵਿਚਕਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਹੈ। ਹੁਣ ਇਸ ਦੌਰਾਨ ਕਿਸਾਨਾਂ ਨੇ ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਸ਼ੁਰੂ ਕਰ ਦਿੱਤਾ ਹੈ। ਇਹ ਕੂਚ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਸ਼ਾਸਨ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਹੈ। ਕਿਸਾਨਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵੀ ਪਿੱਛੋਂ ਹਟਣ ਲਈ ਮਜ਼ਬੂਰ ਹੋ ਗਿਆ ਹੈ।
ਦਰਅਸਲ ਇਹ ਮਹਾਪੰਚਾਇਤ ਕੁੱਝ ਦਿਨ ਪਹਿਲਾ ਕਰਨਾਲ ‘ਚ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਦੇ ਵਿੱਚ ਰੱਖੀ ਗਈ ਹੈ। ਕਿਸਾਨ ਆਗੂ ਐਸਡੀਐਮ ਆਯੂਸ਼ ਸਿਨਹਾ ਨੂੰ ਮੁਅੱਤਲ ਕਰਕੇ ਕਾਰਵਾਈ ਦੀ ਮੰਗ ਕਰ ਰਹੇ ਸਨ, ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਹ ਮੰਨਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਕਿਸਾਨ ਆਗੂ ਮੀਟਿੰਗ ਤੋਂ ਬਾਹਰ ਆ ਮਹਾਪੰਚਾਇਤ ਵਾਲੇ ਸਥਾਨ ਵੱਲ ਚਲੇ ਗਏ। ਹੁਣ ਕਿਸਾਨਾਂ ਦਾ ਇੱਕ ਵੱਡਾ ਕਾਫਲਾ ਕਰਨਾਲ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਕਰ ਰਿਹਾ ਹੈ। ਉੱਥੇ ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਦੱਸ ਦਈਏ ਕਿ ਕਿਸਾਨ ਮਹਾਪੰਚਾਇਤ ਦੇ 11 ਮੈਂਬਰੀ ਵਫਦ ਨੇ ਅੱਜ ਇੱਥੇ ਕਰਨਾਲ ਦੇ ਡਿਪਟੀ ਕਮਿਸ਼ਨਰ ਨੂੰ ਸਕੱਤਰੇਤ ਵਿਖੇ ਆਪਣੀਆਂ ਮੰਗਾਂ ਦਾ ਮੰਗ ਪੱਤਰ ਸੌਂਪਿਆ ਸੀ। ਇਸ ਵਿੱਚ ਕਿਸਾਨਾਂ ਨੇ ਉਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ, ਜਿਸ ਨੇ 28 ਅਗਸਤ ਨੂੰ ਕਿਸਾਨਾਂ ਖ਼ਿਲਾਫ਼ ਲਾਠੀਚਾਰਜ ਕਰਨ ਦੇ ਹੁਕਮ ਦਿੱਤੇ ਸਨ, ਲਾਠੀਚਾਰਜ ਕਾਰਨ ਮਾਰੇ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਤੇ ਹੋਰ ਜ਼ਖ਼ਮੀ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।
ਵੀਡੀਓ ਦੇਖਣ ਲਈ ਲਿੰਕ ‘ਤੇ ਕਲਿੱਕ ਕਰੋ –