ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਜਿਵੇਂ ਹੀ ਈਡੀ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਪਹੁੰਚੀ, ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ। ਇਸ ਸਬੰਧ ‘ਚ ਗ੍ਰਿਫਤਾਰੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਈਡੀ ਨੂੰ ਭਾਜਪਾ ਦੀ ਟੀਮ ਕਿਹਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਈਡੀ ਦੀ ਪੁੱਛਗਿੱਛ ਦੇ ਮਾਮਲੇ ‘ਤੇ ਕਿਹਾ ਕਿ ਭਾਜਪਾ ਦੀ ਸਿਆਸੀ ਟੀਮ (ਈਡੀ) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ, ਕਿਉਂਕਿ ਸਿਰਫ਼ ‘ਆਪ’ ਹੀ ਭਾਜਪਾ ਨੂੰ ਰੋਕ ਸਕਦੀ ਹੈ। ਉਨ੍ਹਾਂ ਕਿਹਾ ਕਿ ਸੋਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।