2022 ਦੀਆ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਹਰ ਪਾਰਟੀ ਵੱਲੋਂ ਲੋਕਾਂ ਨੂੰ ਆਪਣੇ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਸ਼ਨ ਪੰਜਾਬ ਦੇ ਤਹਿਤ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 20 ਨਵੰਬਰ ਨੂੰ ਮੋਗਾ ਪਹੁੰਚ ਰਹੇ ਹਨ। ਉੱਥੇ ਹੀ ਕੇਜਰੀਵਾਲ ਦਾ ਮੋਗਾ ਦੌਰਾ ਇਸ ਲਈ ਵੀ ਅਹਿਮ ਹੈ ਕਿਉਂਕ ਇਸ ਸਮੇਂ ਸੋਨੂ ਸੂਦ ਵੀ ਮੋਗੇ ਹੀ ਹਨ। ਸਿਆਸੀ ਮਾਹਿਰਾਂ ਵੱਲੋਂ ਸੋਨੂ ਸੂਦ ਅਤੇ ਕੇਜਰੀਵਾਲ ਵਿਚਕਾਰ ਮੁਲਾਕਤ ਦੇ ਕਿਆਸ ਵੀ ਲਾਏ ਜਾ ਰਹੇ ਹਨ।
ਦੱਸ ਦੇਈਏ ਕਿ ਸੋਨੂ ਸੂਦ ਦੀ ਭੈਣ ਨੇ ਵੀ 2022 ਦੀਆਂ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਦਾ ਇਹ ਪੰਜਾਬ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ, ਕਿਹਾ ਜਾ ਰਿਹਾ ਹੈ ਕਿ 20 ਨਵੰਬਰ ਨੂੰ ਕੇਜਰੀਵਾਲ ਪਾਰਟੀ ਵੱਲੋਂ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਵੀ ਐਲਾਨ ਕਰ ਸਕਦੇ ਹਨ। ਉੱਥੇ ਹੀ ਕੁੱਝ ਦਿਨ ਪਹਿਲਾ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾ ਨੇ ਵੀ ਪਾਰਟੀ ਛੱਡ ਦਿੱਤੀ ਸੀ। ਇਸ ਲਈ ਕੇਜਰੀਵਾਲ ਦਾ ਇਹ ਦੌਰਾ ਵੱਡੇ ਐਲਾਨ ਵਾਲਾ ਹੋ ਸਕਦਾ ਹੈ।