[gtranslate]

‘ਬੱਸ ਮੈਨੂੰ ਬਹੁਤ ਗਾਲ੍ਹਾਂ ਕੱਢੀਆਂ’ ਬੇਅਦਬੀ, ਧਮਾਕੇ ਨੂੰ ਲੈ ਕੇ ਸਿਆਸੀ ਜੰਗ, ਕੇਜਰੀਵਾਲ ਨੇ CM ਚੰਨੀ ‘ਤੇ ਸਾਧਿਆ ਨਿਸ਼ਾਨਾ

kejriwal hits back at punjab cm

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਬੇਅਦਬੀ ਅਤੇ ਲੁਧਿਆਣਾ ਬੰਬ ਧਮਾਕੇ ਦੇ ਪਿੱਛੇ ਸਾਜ਼ਿਸ਼ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੀ ‘ਕਮਜ਼ੋਰ ਸਰਕਾਰ’ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ ਪੰਜਾਬ ਵਿੱਚ ਇੱਕ ਸਖ਼ਤ ਤੇ ਇਮਾਨਦਾਰ ਸਰਕਾਰ ਦੀ ਲੋੜ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ‘ਚ ਅਰਵਿੰਦ ਕੇਜਰੀਵਾਲ ਨੂੰ ਭਗੌੜਾ ਕਿਹਾ, ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਚੰਨੀ ਸਾਹਿਬ, ਤੁਸੀਂ ਮੈਨੂੰ ਚੰਗਾ-ਮਾੜਾ ਕਿਹਾ, ਬੱਸ ਧਮਾਕੇ ‘ਤੇ ਇੱਕ ਵੀ ਸ਼ਬਦ ਨਹੀਂ ਬੋਲਿਆ।

ਉੱਥੇ ਹੀ ਸ਼ੁੱਕਰਵਾਰ ਨੂੰ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੰਜਾਬ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ ‘ਚ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ, “ਪਹਿਲਾਂ ਬੇਅਦਬੀ, ਹੁਣ ਬੰਬ ਧਮਾਕਾ। ਕੁੱਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਨੇ, ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਅੱਜ ਪੰਜਾਬ ਵਿੱਚ ਬਹੁਤ ਕਮਜ਼ੋਰ ਸਰਕਾਰ ਹੈ ਜੋ ਆਪਸ ਵਿੱਚ ਲੜ ਰਹੀ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਲਈ ਪੰਜਾਬ ਵਿੱਚ ਸਖ਼ਤ ਤੇ ਇਮਾਨਦਾਰ ਸਰਕਾਰ ਦੀ ਲੋੜ ਹੈ।” ਇਸ ਤੋਂ ਬਾਅਦ ਇੱਕ ਹੋਰ ਟਵੀਟ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ, “ਕੱਲ੍ਹ ਲੁਧਿਆਣਾ ਵਿੱਚ ਬੰਬ ਧਮਾਕਾ ਹੋਇਆ ਸੀ। ਲੋਕ ਸਦਮੇ ਵਿੱਚ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਹੁਣੇ ਹੀ ਪ੍ਰੈਸ ਕਾਨਫਰੰਸ ਕੀਤੀ ਹੈ। ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਧਮਾਕੇ ‘ਤੇ ਕੁੱਝ ਬੋਲਣਗੇ। ਚੰਨੀ ਸਾਹਿਬ ਨੇ ਪੂਰੀ ਪੀਸੀ ‘ਚ ਧਮਾਕੇ ‘ਤੇ ਇੱਕ ਸ਼ਬਦ ਨਹੀਂ ਕਿਹਾ, ਬੱਸ ਮੈਨੂੰ ਬਹੁਤ ਗਾਲ੍ਹਾਂ ਕੱਢੀਆਂ। ਅਜਿਹੇ ਔਖੇ ਸਮੇਂ ਵੀ ਅਜਿਹੀ ਰਾਜਨੀਤੀ?

Leave a Reply

Your email address will not be published. Required fields are marked *