[gtranslate]

ਲੁਧਿਆਣਾ ਧਮਾਕੇ ‘ਤੇ ਕੇਜਰੀਵਾਲ ਨੇ ਜਤਾਇਆ ਦੁੱਖ, ਕਿਹਾ – ‘ਪਹਿਲਾ ਬੇਅਦਬੀ ਹੁਣ ਧਮਾਕਾ’

kejriwal on ludhiana court blast

ਵੀਰਵਾਰ ਨੂੰ ਲੁਧਿਆਣਾ ਦੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਜ਼ਬਰਦਸਤ ਧਮਾਕਾ ਹੋਇਆ ਹੈ। ਹਾਲਾਂਕਿ ਧਮਾਕਾ ਕਿਸ ਕਾਰਨ ਹੋਇਆ, ਕਿਵੇਂ ਹੋਇਆ, ਇਸ ਦੀ ਜਾਂਚ ਜਾਰੀ ਹੈ। ਧਮਾਕੇ ਤੋਂ ਬਾਅਦ ਅਦਾਲਤੀ ਕੰਪਲੈਕਸ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹੇਠਲੀਆਂ ਮੰਜ਼ਿਲਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੱਕ ਟੁੱਟ ਗਏ। ਉੱਥੇ ਹੀ ਇਸ ਧਮਾਕੇ ‘ਤੇ ‘ਆਪ ਸੁਪਰੀਮੋ’ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦੁੱਖ ਜਤਾਇਆ ਹੈ।

ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ, “ਪਹਿਲਾਂ ਬੇਅਦਬੀ, ਹੁਣ ਧਮਾਕਾ। ਕੁੱਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਦੇ 3 ਕਰੋੜ ਲੋਕ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਅਸੀਂ ਇੱਕ ਦੂਜੇ ਦਾ ਹੱਥ ਫੜ੍ਹ ਕੇ ਰੱਖਣਾ ਹੈ। ਖ਼ਬਰ ਸੁਣ ਕੇ ਦੁਖੀ ਹਾਂ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”

Leave a Reply

Your email address will not be published. Required fields are marked *