ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ ਨੇ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ‘ਆਪ’ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਦੋ ਰੋਜ਼ਾ ਦੌਰੇ ’ਤੇ ਪਹੁੰਚ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਾਮ ਕਰੀਬ 6 ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ। ਜਦਕਿ 13 ਅਕਤੂਬਰ ਨੂੰ ਜਲੰਧਰ ਦੇ ਵਪਾਰੀਆਂ ਨਾਲ ਬੈਠਕ ਕਰਨਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾ ਕੇਜਰੀਵਾਲ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰਨਗੇ। ਪਰ ਕੇਜਰੀਵਾਲ ਦੇ ਇਸ ਦੌਰੇ ਦੌਰਾਨ ਕੋਈ ਸਿਆਸੀ ਧਮਾਕਾ ਹੋਣ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਉਂਕ ਇਸ ਤੋਂ ਪਹਿਲਾ ਜਦ ਵੀ ਕੇਜਰੀਵਾਲ ਪੰਜਾਬ ਆਏ ਸਨ ਤਾਂ ਪਾਰਟੀ ਵੱਲੋ ਕਈ ਵੱਡੇ ਐਲਾਨ ਕੀਤੇ ਗਏ ਸਨ। ਫਿਲਹਾਲ ਹੁਣ ਦੇਖਣਾ ਹੋਵੇਗਾ ਕੀ ਕੇਜਰੀਵਾਲ ਇਸ ਦੌਰੇ ਦੌਰਾਨ ਕੋਈ ਵੱਡਾ ਸਿਆਸੀ ਧਮਾਕਾ ਕਰਦੇ ਹਨ ਜਾ ਨਹੀਂ।