ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਿਆ ਹੈ। ਰਾਉਜ਼ ਐਵੇਨਿਊ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 6 ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਕੇਜਰੀਵਾਲ ਨੂੰ ਹੁਣ 28 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਦੇਰ ਸ਼ਾਮ ਗ੍ਰਿਫ਼ਤਾਰ ਕੀਤਾ ਸੀ।