ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਪੰਜਾਬ ਦੇ ਜਲੰਧਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 75 ਸਾਲਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ। ਇੱਕ ਇੱਕ ਕਰਕੇ ਪੰਜਾਬ ਦੀਆਂ ਸਮੱਸਿਆਵਾਂ ਖਤਮ ਹੋਣਗੀਆਂ… ਤੁਸੀ ਸਿਰਫ਼ ਭਗਵੰਤ ਮਾਨ ‘ਤੇ ਭਰੋਸਾ ਰੱਖੋ।
ਕੇਜਰੀਵਾਲ ਨੇ ਕਿਹਾ ਕਿ ਜੇਕਰ ਤੁਸੀਂ ਲੋਕ ਕਾਂਗਰਸ ਨੂੰ ਵੋਟ ਪਾਓਗੇ ਤਾਂ ਕੋਈ ਫਾਇਦਾ ਨਹੀਂ ਹੋਵੇਗਾ ਕਿਉਂਕਿ ਕੰਮ ਤਾਂ ‘ਆਪ’ ਸਰਕਾਰ ਨੇ ਹੀ ਕਰਨਾ ਹੈ। ਜੇ ਕਾਂਗਰਸ ਦਾ ਲੋਕ ਸਭਾ ਉਮੀਦਵਾਰ ਜਿੱਤ ਗਿਆ ਤਾਂ ਉਹ ਬੇਲੋੜਾ ਝਗੜਾ ਕਰਦਾ ਰਹੇਗਾ… ਕੰਮ ਨਹੀਂ ਹੋਣਗੇ।