ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੀਤੇ ਦਿਨ ਪੰਜਾਬ ਵਿੱਚ ਕਈ ਥਾਵਾਂ ਦੇ ਛਾਪੇਮਾਰੀ ਕੀਤੀ ਹੈ। ਇੰਨ੍ਹਾਂ ਛਾਪਿਆਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਕਰੀਬ 8 ਕਰੋੜ ਰੁਪਏ ਸਣੇ ਕੁੱਲ 10 ਕਰੋੜ ਦੀ ਨਕਦੀ ਜ਼ਬਤ ਕਰਨ ਦਾ ਦਾਅਵਾ ਕੀਤਾ ਹੈ, ਜਿਸ ਕਾਰਨ ਹੁਣ ਵਿਰੋਧੀ ਧਿਰਾਂ ਵੱਲੋਂ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਕਰੋੜਾਂ ਰੁਪਏ ਬਰਾਮਦ ਹੋਣ ਤੋਂ ਬਾਅਦ ਮੰਗਲਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ।” ਉਨ੍ਹਾਂ ਨੇ ਇੱਕ ਨਿਊਜ਼ ਏਜੰਸੀ ਦਾ ਈਡੀ ਛਾਪਿਆ ਨਾਲ ਸਬੰਧਿਤ ਟਵੀਟ ਸਾਂਝਾ ਕਰਦੇ ਹੋਏ ਇਹ ਦੋਸ਼ ਲਾਏ ਹਨ। ਜਿਸ ਵਿੱਚ ਈਡੀ ਵੱਲੋਂ ਬਰਾਮਦ ਕੀਤੀ ਰਕਮ ਦੀ ਫੋਟੋ ਤੇ ਕਾਰਵਾਈ ਬਾਰੇ ਜਾਣਕਾਰੀ ਹੈ।