ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਇਨ੍ਹੀਂ ਦਿਨੀਂ ਪੂਰੇ ਚੋਣ ਮੋਡ ਵਿੱਚ ਨਜ਼ਰ ਆ ਰਹੇ ਹਨ। ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ‘ਚ ਰੋਡ ਸ਼ੋਅ ਅਤੇ ਰੈਲੀਆਂ ਕਰਨ ਤੋਂ ਬਾਅਦ ਹੁਣ ਕੇਜਰੀਵਾਲ ਪੰਜਾਬ ‘ਚ ਜਨਤਾ ਤੱਕ ਪਹੁੰਚ ਕਰਨਗੇ। ਅਰਵਿੰਦ ਕੇਜਰੀਵਾਲ 20 ਜੂਨ ਨੂੰ ਪੰਜਾਬ ਦੇ ਸੰਗਰੂਰ ਵਿੱਚ ਰੋਡ ਸ਼ੋਅ ਕਰਨਗੇ। ਦੱਸ ਦੇਈਏ ਕਿ ਧੂਰੀ ਹਲਕੇ ਤੋਂ ਵਿਧਾਇਕ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਸੀ।
‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਸਮਰਥਨ ‘ਚ ਮੁੱਖ ਮੰਤਰੀ ਕੇਜਰੀਵਾਲ ਰੋਡ ਸ਼ੋਅ ਕਰਨਗੇ। ਦੱਸ ਦੇਈਏ ਕਿ ਪੰਜਾਬ ਦੀ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟਾਂ ਪੈਣੀਆਂ ਹਨ। ਅਜਿਹੇ ‘ਚ ਚੋਣ ਪ੍ਰਚਾਰ ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਲੋਕ ਸਭਾ ਚੋਣ ਸੰਗਰੂਰ ਲੋਕ ਸਭਾ ਹਲਕੇ ਤੋਂ ਜਿੱਤੇ ਸਨ। ਇਸ ਹਲਕੇ ਵਿੱਚ 23 ਜੂਨ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ।