ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆਉਣ ਦੇ ਨਾਲ ਹੀ ਚੋਣ ਅਖਾੜਾ ਵੀ ਭਖਦਾ ਨਜ਼ਰ ਆ ਰਿਹਾ ਹੈ। ਜਿੱਥੇ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਚ ਪੰਜਾਬ ਵਿੱਚ ਤਾਬੜਤੋੜ ਰੈਲੀਆਂ ਕਰਨ ਜਾ ਰਹ ਰਹੇ ਹਨ, ਉੱਥੇ ਹੀ ਚੋਣ ਪ੍ਰਚਾਰ ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪਤਨੀ ਸੁਨੀਤਾ ਕੇਜਰੀਵਾਲ ਤੇ ਬੇਟੀ ਹਰਸ਼ਿਤਾ ਕੇਜਰੀਵਾਲ ਵੀ ਮੈਦਾਨ ਵਿੱਚ ਉਤਰ ਰਹੀਆਂ ਹਨ। ਜੀ ਹਾਂ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਬੇਟੀ ਭਲਕੇ ਧੂਰੀ ‘ਚ ਭਗਵੰਤ ਮਾਨ ਦੇ ਹੱਕ ‘ਚ ਚੋਣ ਪ੍ਰਚਾਰ ਕਰਨਗੇ। ਸੁਨੀਤਾ ਕੇਜਰੀਵਾਲ ਨੇ ਟਵੀਟ ਜ਼ਰੀਏ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, “ਕੱਲ ਮੈਂ ਆਪਣੀ ਧੀ ਨਾਲ ਆਪਣੇ ਦਿਓਰ ਭਗਵੰਤ ਮਾਨ ਲਈ ਵੋਟਾਂ ਮੰਗਣ ਧੂਰੀ ਜਾ ਰਹੀ ਹਾਂ”।
ਉੱਥੇ ਹੀ ਇਸ ਦੇ ਜਵਾਬ ‘ਚ ਭਾਬੀ ਜੀ, ਪੰਜਾਬ ਵਿੱਚ ਤੁਹਾਡਾ ਸਵਾਗਤ ਹੈ…ਧੂਰੀ ਦੇ ਲੋਕ ਤੁਹਾਡੀ ਬੇਸਬਰੀ ਨਾਲ ਉਡੀਕ ਕਰ ਰਹੇ ਨੇ… ਦੱਸ ਦੇਈਏ ਕਿ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਵੀ ਭਗਵੰਤ ਮਾਨ ਦੀ ਮਾਂ ਅਤੇ ਭੈਣ ਨਾਲ ਚੋਣ ਪ੍ਰਚਾਰ ਕਰਨਗੇ। ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਔਰਤਾਂ ਦੀ ਅਹਿਮ ਭੂਮਿਕਾ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ 78.14 ਫੀਸਦੀ ਔਰਤਾਂ ਨੇ ਆਪਣੀ ਵੋਟ ਪਾਈ ਸੀ, ਜੋ ਮਰਦਾਂ ਨਾਲੋਂ 1.45 ਫੀਸਦੀ ਵੱਧ ਸੀ। ਇਸ ਵਾਰ ਵੀ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਵਿੱਚ ਔਰਤਾਂ ਵੱਲੋਂ ਵੱਧ ਵੋਟਾਂ ਪਾਉਣ ਦੀ ਕਿਆਸਰਾਈ ਲਈ ਜਾ ਰਹੀ ਹੈ।
ਇਹੀ ਕਾਰਨ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਔਰਤਾਂ ਬਾਰੇ ਸਿੱਧੇ ਐਲਾਨ ਕਰਨ ਵਿੱਚ ਲੱਗੀਆਂ ਹੋਈਆਂ ਹਨ। ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਆਪ ਨੇ 1000 ਰੁਪਏ ਪ੍ਰਤੀ ਮਹੀਨਾ ਅਤੇ ਅਕਾਲੀ ਦਲ ਨੇ 2500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਸਿੱਧੂ ਨੇ ਔਰਤਾਂ ਲਈ ਘਰੇਲੂ ਗੈਸ ਸਿਲੰਡਰ ਅਤੇ 12ਵੀਂ ਪਾਸ ਲੜਕੀਆਂ ਨੂੰ ਸਕੂਟੀ ਦੇਣ ਦਾ ਵਾਅਦਾ ਕੀਤਾ ਹੈ। ਹਾਲਾਂਕਿ ਹੁਣ ਦੇਖਣਾ ਹੋਵੇਗਾ ਕਿ ਮਹਿਲਾਵਾਂ ਕਿਸ ਪਾਰਟੀ ਦਾ ਸਾਥ ਦੇਣਗੀਆਂ। ਦੱਸ ਦੇਈਏ ਕਿ ਪੰਜਾਬ ‘ਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਜਿਨ੍ਹਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।