ਲੋਕ ਸਭਾ ਚੋਣਾਂ ‘ਚ ਪੰਜਾਬ ਦੀ ਖਡੂਰ ਸਾਹਿਬ ਸੀਟ ‘ਤੇ ਸਭ ਤੋਂ ਵੱਡਾ ਉਲਟਫੇਰ ਹੋਇਆ ਹੈ। ਇੱਥੋਂ ਆਜ਼ਾਦ ਉਮੀਦਵਾਰ ਵਜੋਂ ਖੜ੍ਹੇ ਅੰਮ੍ਰਿਤਪਾਲ ਸਿੰਘ ਜੇਤੂ ਰਹੇ ਹਨ। ਅੰਮ੍ਰਿਤਪਾਲ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਨੂੰ ਸਮਰਥਨ ਦਿੱਤਾ ਸੀ। ਦੱਸ ਦੇਈਏ ਉਨ੍ਹਾਂ ਦੇ ਮਾਤਾ-ਪਿਤਾ ਅਤੇ ਭਰਾ ਨੇ ਅੰਮ੍ਰਿਤਪਾਲ ਲਈ ਪ੍ਰਚਾਰ ਕੀਤਾ ਸੀ। ਅਹਿਮ ਗੱਲ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਚ ਸਭ ਤੋਂ ਵੱਧ 1 ਲੱਖ 97 ਹਜ਼ਾਰ 120 ਵੋਟਾਂ ਦੇ ਮਾਰਜਿਨ ਨਾਲ ਜਿੱਤੇ ਹਨ।
