ਖਾਲਸਾ ਏਡ ਦੇ ਬਾਨੀ ਰਵੀ ਸਿੰਘ ਕਾਫੀ ਸਮੇਂ ਤੋਂ ਕਿਡਨੀ ਦੀ ਬਿਮਾਰੀ ਨਾਲ ਜੂਝ ਰਹੇ ਹਨ। ਖਾਲਸਾ ਏਡ ਦੇ ਮੁਖੀ ਭਾਈ ਰਵੀ ਸਿੰਘ ਨੇ ਬੀਤੇ ਦਿਨੀਂ ਆਪਣੀ ਸਿਹਤ ਬਾਰੇ ਲੋਕਾਂ ਨਾਲ ਜਾਣਕਾਰੀ ਵੀ ਸਾਂਝੀ ਕੀਤੀ ਸੀ ਜਿਸ ‘ਚ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਕਿਡਨੀ ਦਾ ਟੈਸਟ ਮੈਚ ਹੋ ਗਿਆ ਹੈ। ਉਹਨਾਂ ਦੱਸਿਆ ਕਿ ਦਕਸ਼ਾ ਵਰਸਾਨੀ ਉਹਨਾਂ ਨੂੰ ਆਪਣੀ ਕਿਡਨੀ ਦੇ ਕੇ ਜੀਵਨ ਦਾਨ ਦੇਣਗੇ।
ਦੱਸ ਦਈਏ ਕਿ ਢਾਈ ਮਹੀਨੇ ਪਹਿਲਾ ਖਾਲਸਾ ਏਡ ਦੇ ਮੁਖੀ ਭਾਈ ਰਵੀ ਸਿੰਘ ਨੇ ਆਪਣੀ ਸਿਹਤ ਬਾਰੇ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ ਸੀ ਜਿਸ ‘ਚ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਦੋਵੇਂ ਗੁਰਦੇ ਖਰਾਬ ਹੋ ਗਏ ਹਨ, ਜਿਸ ਦਾ ਇੱਕ ਆਪ੍ਰੇਸ਼ਨ ਕੁੱਝ ਦਿਨ ਪਹਿਲਾ ਹੋਇਆ ਹੈ, ਜੋ ਕਿ ਸਫਲ ਰਿਹਾ। ਉਨ੍ਹਾਂ ਨੇ ਇਸ ਲਈ ਟਵੀਟ ਕੀਤਾ ਤੇ ਕਿਹਾ ਕਿ ਉਨ੍ਹਾਂ ਦਾ ਕਿਡਨੀਆਂ ਦਾ ਪਹਿਲਾ ਆਪ੍ਰੇਸ਼ਨ ਬਿਲਕੁਲ ਠੀਕ-ਠਾਕ ਹੋ ਗਿਆ ਹੈ। ਉਨ੍ਹਾਂ ਨੇ ਆਪਣੇ ਚਾਹੁਣ ਵਾਲਿਆਂ ਵੱਲੋਂ ਕੀਤੀਆਂ ਜਾਣ ਵਾਲੀਆਂ ਅਰਦਾਸਾਂ ਲਈ ਧੰਨਵਾਦ ਕੀਤਾ ਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਨੂੰ ਜਲਦੀ ਹੀ ਕਿਡਨੀ ਮਿਲ ਜਾਵੇਗੀ ਅਤੇ ਇਸ ਤੋਂ ਬਾਅਦ ਅਪਰੇਸ਼ਨ ਕਰਕੇ ਉਨ੍ਹਾਂ ਦੇ ਖ਼ਰਾਬ ਗੁਰਦਿਆਂ ਨੂੰ ਬਦਲਿਆ ਜਾਵੇਗਾ।
ਮਨੁੱਖਤਾ ਦੀ ਸੇਵਾ ਕਰਨ ਵਾਲੇ ਆਪਣੇ ਪਤੀ ਨੂੰ ਕਿਡਨੀ ਦੇਣ ਲਈ ਉਹਨਾਂ ਦੀ ਪਤਨੀ ਬਲਵਿੰਦਰ ਕੌਰ ਨੇ ਵੀ ਕਿਡਨੀ ਦੇਣ ਦੀ ਪੇਸ਼ਕਸ਼ ਕੀਤੀ ਸੀ। ਸੋਸ਼ਲ ਮੀਡੀਆ ਰਾਹੀਂ ਇਸ ਗੱਲ ਨੂੰ ਸਾਂਝੀ ਕਰਦਿਆਂ ਰਵੀ ਸਿੰਘ ਨੇ ਦੱਸਿਆ ਸੀ ਕਿ ਉਹਨਾਂ ਦੀ ਪਤਨੀ ਹਮੇਸ਼ਾ ਚੰਗੇ ਮਾੜੇ ਸਮੇਂ ‘ਚ ਉਹਨਾਂ ਨਾਲ ਡੱਟ ਕੇ ਖੜ੍ਹੀ ਹੈ। ਉਸ ਨੇ ਉਹਨਾਂ ਨੁੰ ਕਿਡਨੀ ਦੇਣ ਦੀ ਗੱਲ ਕਹੀ ਹੈ ਪਰ ਉਹਨਾਂ ਦਾ ਟੈਸਟ ਨੈਗੇਟਿਵ ਆਇਆ ਹੈ।