[gtranslate]

14 ਫਰਵਰੀ ਨੂੰ ਕੇਂਦਰ ਨਾਲ ਕਿਸਾਨਾਂ ਦੀ ਮੀਟਿੰਗ ਤੈਅ, ਇੰਨਾ ਸ਼ਰਤਾਂ ਤੇ ਡੱਲੇਵਾਲ ਦਾ ਮਰਨ ਵਰਤ ਰਹੇਗਾ ਜਾਰੀ, 21 ਦਾ ਦਿੱਲੀ ਕੂਚ ਵੀ ਕੀਤਾ ਰੱਦ

ਖਨੌਰੀ ਸਰਹੱਦ ’ਤੇ ਪਿਛਲੇ 54 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਸੰਘਰਸ਼ ਆਖਰਕਾਰ ਰੰਗ ਲਿਆਇਆ ਹੈ। ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫੀ ਸਮੇਤ 12 ਪ੍ਰਮੁੱਖ ਮੰਗਾਂ ਨੂੰ ਲੈ ਕੇ ਫਰਵਰੀ 2024 ਤੋਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਚੱਲ ਰਿਹਾ ਡੈੱਡਲਾਕ ਖਤਮ ਹੋ ਗਿਆ ਹੈ।

ਸੁਪਰੀਮ ਕੋਰਟ ਦੀ ਦਖਲਅੰਦਾਜ਼ੀ ਦਾ ਅਸਰ ਇਹ ਹੋਇਆ ਕਿ ਕੇਂਦਰ ਦੀ ਟੀਮ ਸ਼ਨੀਵਾਰ ਨੂੰ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਦਾ ਪ੍ਰਸਤਾਵ ਲੈ ਕੇ ਪਹੁੰਚੀ। ਸ਼ਨੀਵਾਰ ਨੂੰ ਖਨੌਰੀ ਸਰਹੱਦ ‘ਤੇ ਪੰਜ ਘੰਟੇ ਤੱਕ ਚੱਲੀ ਮੀਟਿੰਗ ਦਾ ਦੌਰ ਫੈਸਲਾਕੁੰਨ ਰਿਹਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ। ਹਾਲਾਂਕਿ ਉਹ ਡਾਕਟਰੀ ਸਹਾਇਤਾ ਲੈਣ ਲਈ ਰਾਜ਼ੀ ਹੋ ਗਏ ਹਨ।

ਕੇਂਦਰ ਸਰਕਾਰ ਦੇ ਨੁਮਾਇੰਦੇ ਵਜੋਂ ਖਨੌਰੀ ਸਰਹੱਦ ’ਤੇ ਪਹੁੰਚੇ ਸੰਯੁਕਤ ਸਕੱਤਰ ਪ੍ਰਿਆ ਰੰਜਨ ਨੇ ਸ਼ਾਮ 5:15 ਤੋਂ 7:30 ਵਜੇ ਤੱਕ ਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ, ਸਰਵਣ ਸਿੰਘ ਪੰਧੇਰ, ਅਭਿਮਨਿਊ ਕੁਹਾੜ ਤੇ ਹੋਰ ਆਗੂਆਂ ਨਾਲ ਗੱਲਬਾਤ ਕੀਤੀ। ਇਸ ਗੱਲਬਾਤ ਤੋਂ ਬਾਅਦ ਕਿਸਾਨ ਆਗੂਆਂ ਨੇ ਸ਼ਾਮ 7:30 ਤੋਂ 10 ਵਜੇ ਤੱਕ ਕੇਂਦਰ ਸਰਕਾਰ ਦੀ ਟੀਮ ਵੱਲੋਂ ਲਿਆਂਦੇ ਪ੍ਰਸਤਾਵ ‘ਤੇ ਵੱਖਰੇ ਤੌਰ ‘ਤੇ ਚਰਚਾ ਕੀਤੀ | ਇਸ ਤੋਂ ਬਾਅਦ ਖਨੌਰੀ ਸਰਹੱਦੀ ਦੀ ਸਟੇਜ ਤੋਂ ਜਿੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 55 ਦਿਨਾਂ ਤੋਂ ਇੱਕ ਆਈ.ਸੀ.ਯੂ ਵਰਗੇ ਕਮਰੇ ਵਿੱਚ ਮਰਨ ਵਰਤ ‘ਤੇ ਬੈਠੇ ਹੋਏ ਹਨ, ਉੱਥੇ ਸਟੇਜ ‘ਤੇ ਕੇਂਦਰ ਦੀ ਟੀਮ ਦੀ ਅਗਵਾਈ ਕਰ ਰਹੀ ਜੁਆਇੰਟ ਸਕੱਤਰ ਪ੍ਰਿਆ ਰੰਜਨ ਨੇ ਸੰਬੋਧਨ ਕੀਤਾ। ਕੇਂਦਰ ਚੰਡੀਗੜ੍ਹ ਵਿਖੇ 14 ਫਰਵਰੀ ਨੂੰ ਕਿਸਾਨਾਂ ਦੀ ਮੀਟਿੰਗ ਦਾ ਅਧਿਕਾਰਤ ਐਲਾਨ ਕੀਤਾ। ਸੰਯੁਕਤ ਸਕੱਤਰ ਦੇ ਨਾਲ ਪੰਜਾਬ ਪੁਲਿਸ ਦੇ ਸਾਬਕਾ ਏਡੀਜੀਪੀ ਜਸਕਰਨ ਸਿੰਘ, ਸਾਬਕਾ ਡੀਆਈਜੀ ਨਰਿੰਦਰ ਭਾਰਗਵ, ਐਸਐਸਪੀ ਪਟਿਆਲਾ ਨਾਨਕ ਸਿੰਘ ਸਮੇਤ 13 ਅਧਿਕਾਰੀਆਂ ਦੀ ਟੀਮ ਤਜਵੀਜ਼ ਲੈ ਕੇ ਖਨੌਰੀ ਪਹੁੰਚੀ ਸੀ।

Likes:
0 0
Views:
225
Article Categories:
India News

Leave a Reply

Your email address will not be published. Required fields are marked *