ਕਿਸਾਨਾਂ ਨੇ ਦਾਲ, ਮੂੰਗੀ, ਅਰਹਰ (ਤੂਰ), ਮੱਕੀ ਅਤੇ ਕਪਾਹ ਦੀਆਂ ਫ਼ਸਲਾਂ ਲਈ ਠੇਕੇ ਦੀ ਸ਼ਰਤ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਦੇਣ ਦੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੋਮਵਾਰ ਨੂੰ ਸ਼ੰਭੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ‘ਚ ਸਪੱਸ਼ਟ ਕਿਹਾ ਕਿ ਕੇਂਦਰ ਸਰਕਾਰ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਪੂਰੀ ਕਾਨੂੰਨੀ ਗਾਰੰਟੀ ਦੇਣੀ ਚਾਹੀਦੀ ਹੈ, ਸਮਝੌਤਾ ਨਹੀਂ। ਅਸੀਂ ਇਸ ਤੋਂ ਘੱਟ ਕੁਝ ਨਹੀਂ ਮੰਨਦੇ। ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਸਰਕਾਰ ਨਾਲ ਗੱਲਬਾਤ ਜਾਰੀ ਰੱਖਣਗੇ। ਪਰ 21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਵੱਲ ਕੂਚ ਕਰਨਗੇ।