ਕੋਲਕਾਤਾ ਨਾਈਟ ਰਾਈਡਰਜ਼ ਨੇ ਆਈਪੀਐਲ 2023 ਦੇ 53ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੂੰ ਹਰਾ ਦਿੱਤਾ ਹੈ। ਨਿਤੀਸ਼ ਰਾਣਾ ਦੀ ਟੀਮ 5 ਵਿਕਟਾਂ ਨਾਲ ਜੇਤੂ ਰਹੀ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੇ 7 ਵਿਕਟਾਂ ‘ਤੇ 179 ਦੌੜਾਂ ਬਣਾਈਆਂ ਸਨ। ਕੇਕੇਆਰ ਨੇ 5 ਵਿਕਟਾਂ ਗੁਆ ਕੇ 180 ਦੌੜਾਂ ਦਾ ਟੀਚਾ ਹਾਸਿਲ ਕਰ ਲਿਆ ਹੈ। ਇਸ ਜਿੱਤ ਨਾਲ ਕੇਕੇਆਰ 5 ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਕੇਕੇਆਰ ਦੇ ਕਪਤਾਨ ਨਿਤੀਸ਼ ਰਾਣਾ ਨੇ 38 ਗੇਂਦਾਂ ‘ਤੇ 51 ਦੌੜਾਂ ਬਣਾਈਆਂ ਸਨ। ਉਸ ਤੋਂ ਇਲਾਵਾ ਜੇਸਨ ਰਾਏ ਨੇ 24 ਗੇਂਦਾਂ ਵਿੱਚ 38 ਦੌੜਾਂ ਬਣਾਈਆਂ ਸਨ।
