ਭਾਰਤੀ ਕ੍ਰਿਕਟ ਟੀਮ ਦੇ ਸਟਾਰ ਓਪਨਰ ਅਤੇ ਵਿਕਟਕੀਪਰ ਬੱਲੇਬਾਜ਼ ਕੇਐਲ ਰਾਹੁਲ ਅਤੇ ਬਾਲੀਵੁੱਡ ਅਦਾਕਾਰਾ ਆਥੀਆ ਸ਼ੈੱਟੀ ਸੋਮਵਾਰ ਨੂੰ ਵਿਆਹ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਦੋਵੇਂ ਕਾਫੀ ਸਮੇਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਸਨ। ਦੋਵਾਂ ਨੇ ਮੁੰਬਈ ‘ਚ ਬਹੁਤ ਹੀ ਸਾਦੇ ਤਰੀਕੇ ਨਾਲ ਵਿਆਹ ਕਰਵਾਇਆ ਹੈ। ਰਾਹੁਲ ਅਤੇ ਆਥੀਆ ਦੇ ਵਿਆਹ ‘ਚ ਸਿਰਫ ਬੇਹੱਦ ਕਰੀਬੀ ਲੋਕ ਹੀ ਸ਼ਾਮਿਲ ਹੋਏ ਸਨ। ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ।
ਮੀਡੀਆ ਰਿਪੋਰਟਾਂ ਦੇ ਅਨੁਸਾਰ, IPL ਫਰੈਂਚਾਇਜ਼ੀ ਲਖਨਊ ਸੁਪਰ ਜਾਇੰਟਸ ਦੇ ਮਾਲਕ ਸੰਜੀਵ ਗੋਇਨਕਾ, ਮੈਂਟਰ ਗੌਤਮ ਗੰਭੀਰ ਅਤੇ ਤੇਜ਼ ਗੇਂਦਬਾਜ਼ ਵਰੁਣ ਆਰੋਨ ਕੇਐਲ ਰਾਹੁਲ ਅਤੇ ਆਥੀਆ ਸ਼ੈੱਟੀ ਦੇ ਵਿਆਹ ਵਿੱਚ ਸ਼ਾਮਿਲ ਹੋਏ ਹਨ। ਇਸ ਦੇ ਨਾਲ ਹੀ ਨਿਊਜ਼ੀਲੈਂਡ ਸੀਰੀਜ਼ ਕਾਰਨ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਹਾਰਦਿਕ ਪਾਂਡਿਆ ਵਰਗੇ ਕ੍ਰਿਕਟਰ ਵਿਆਹ ‘ਚ ਸ਼ਾਮਿਲ ਨਹੀਂ ਹੋ ਸਕੇ। ਹਾਲਾਂਕਿ, ਕੁੱਝ ਦਿਨਾਂ ਬਾਅਦ ਇੱਕ ਸ਼ਾਨਦਾਰ ਰਿਸੈਪਸ਼ਨ ਹੋਵੇਗਾ, ਜਿਸ ਵਿੱਚ ਲਗਭਗ 3000 ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ।