ਕੋਲਕਾਤਾ ਨਾਈਟ ਰਾਈਡਰਜ਼ ਨੇ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ 2022 ਦੇ 61ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੂੰ 54 ਦੌੜਾਂ ਨਾਲ ਹਰਾ ਦਿੱਤਾ ਹੈ। ਕੇਕੇਆਰ ਦੀ 13 ਮੈਚਾਂ ਵਿੱਚ ਇਹ ਛੇਵੀਂ ਜਿੱਤ ਹੈ। ਇਸ ਜਿੱਤ ਨਾਲ ਕੋਲਕਾਤਾ ਨੇ ਪਲੇਆਫ ‘ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ ਹਨ।
ਕੋਲਕਾਤਾ ਨਾਈਟ ਰਾਈਡਰਜ਼ ਨੇ ਪਹਿਲਾਂ ਖੇਡਦਿਆਂ 20 ਓਵਰਾਂ ‘ਚ 6 ਵਿਕਟਾਂ ‘ਤੇ 177 ਦੌੜਾਂ ਬਣਾਈਆਂ ਸਨ। ਜਵਾਬ ‘ਚ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨਿਰਧਾਰਤ ਓਵਰਾਂ ‘ਚ 8 ਵਿਕਟਾਂ ‘ਤੇ 123 ਦੌੜਾਂ ਹੀ ਬਣਾ ਸਕੀ। ਕੋਲਕਾਤਾ ਦੀ ਇਸ ਜਿੱਤ ਦੇ ਹੀਰੋ ਸਨ ਆਂਦਰੇ ਰਸਲ। ਪਹਿਲ ਬੱਲੇਬਾਜ਼ੀ ਕਰਦੇ ਹੋਏ ਰਸੇਲ ਨੇ 28 ਗੇਂਦਾਂ ‘ਤੇ ਨਾਬਾਦ 49 ਦੌੜਾਂ ਦੀ ਪਾਰੀ ਖੇਡੀ। ਫਿਰ ਗੇਂਦਬਾਜ਼ੀ ਵਿੱਚ 22 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।