ਮੰਗਲਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਟੀ -20 ਸੀਰੀਜ਼ ਦਾ ਦੂਜਾ ਮੈਚ ਸ਼ੁਰੂ ਹੋਣ ਤੋਂ ਪਹਿਲਾ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਮੰਗਲਵਾਰ ਰਾਤ 8 ਵਜੇ ਤੋਂ ਸ਼ੁਰੂ ਹੋਣ ਵਾਲੇ ਟੀ -20 ਸੀਰੀਜ਼ ਦੇ ਦੂਜੇ ਮੈਚ ਨੂੰ ਕੁੱਝ ਘੰਟੇ ਪਹਿਲਾ ਮੁਲਤਵੀ ਕਰ ਦਿੱਤਾ ਗਿਆ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਭਾਰਤੀ ਆਲਰਾਊਂਡਰ ਕ੍ਰੂਨਲ ਪਾਂਡਿਆ ਦੇ ਕੋਰੋਨਾ ਪੌਜੇਟਿਵ ਪਾਏ ਜਾਣ ਕਾਰਨ ਇਸ ਮੈਚ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਭਾਰਤ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਆਈਸੋਲੇਟ ਹੋ ਗਈਆਂ ਹਨ। ਬੀਸੀਸੀਆਈ ਨੇ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਸਮੇਂ ਦੋਵੇਂ ਟੀਮਾਂ ਦੇ ਖਿਡਾਰੀਆਂ ਅਤੇ ਸਟਾਫ ਦੀ ਕੋਰੋਨਾ ਜਾਂਚ ਕੀਤੀ ਜਾ ਰਹੀ ਹੈ।
NEWS : Krunal Pandya tests positive.
Second Sri Lanka-India T20I postponed to July 28.
The entire contingent is undergoing RT-PCR tests today to ascertain any further outbreak in the squad.#SLvIND
— BCCI (@BCCI) July 27, 2021
ਭਾਰਤ ਨੇ ਪਹਿਲਾ ਟੀ -20 ਮੈਚ ਜਿੱਤ ਕੇ ਲੜੀ ਵਿੱਚ ਲੀਡ ਲੈ ਲਈ ਸੀ ਪਰ ਹੁਣ ਇਹ ਲੜੀ ਖ਼ਤਰੇ ਵਿੱਚ ਹੈ। ਐਤਵਾਰ ਨੂੰ ਖੇਡੇ ਗਏ ਪਹਿਲੇ ਟੀ -20 ਮੈਚ ਵਿੱਚ ਭਾਰਤ ਨੇ ਮੇਜ਼ਬਾਨ ਟੀਮ ਨੂੰ 38 ਦੌੜਾਂ ਨਾਲ ਹਰਾਇਆ ਸੀ। ਬੀਸੀਸੀਆਈ ਨੇ ਮੰਗਲਵਾਰ ਸ਼ਾਮ ਨੂੰ ਟਵੀਟ ਕੀਤਾ ਕਿ ਕ੍ਰੂਨਲ ਪਾਂਡਿਆ ਦੀ ਕੋਰੋਨਾ ਰਿਪੋਰਟ ਸਕਾਰਾਤਮਕ ਆਈ ਹੈ। ਬੀਸੀਸੀਆਈ ਨੇ ਟਵੀਟ ਕੀਤਾ, “ਕ੍ਰੂਨਲ ਪਾਂਡਿਆ ਕੋਰੋਨਾ ਪੌਜੇਟਿਵ ਪਾਏ ਗਏ ਹਨ। ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਦੂਜਾ ਟੀ -20 ਮੈਚ ਮੁਲਤਵੀ ਕਰ ਦਿੱਤਾ ਗਿਆ ਹੈ। ਫਿਲਹਾਲ ਪੂਰੇ ਸਕੁਐਡ ਵਿੱਚ ਕੋਰੋਨਾ ਦਾ ਪਤਾ ਲਗਾਉਣ ਲਈ ਆਰਟੀ-ਪੀਸੀਆਰ ਟੈਸਟ ਕੀਤਾ ਜਾ ਰਿਹਾ ਹੈ।” ਬੀਸੀਸੀਆਈ ਦੇ ਅਨੁਸਾਰ, ਮੈਡੀਕਲ ਟੀਮ ਨੇ 8 ਵਿਅਕਤੀਆਂ ਦੀ ਪਛਾਣ ਕੀਤੀ ਹੈ ਜੋ ਕੋਰੋਨਾ ਪੌਜੇਟਿਵ ਪਾਏ ਗਏ ਕ੍ਰੋਨਲ ਪਾਂਡਿਆ ਦੇ ਸੰਪਰਕ ਵਿੱਚ ਆਏ ਸਨ। ਇਨ੍ਹਾਂ ਸਾਰਿਆਂ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।