ਲਖੀਮਪੁਰ ਖੀਰੀ ਮਾਮਲੇ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ‘ਤੇ ਸੁਣਵਾਈ ਹੋਣ ਜਾ ਰਹੀ ਹੈ। ਦੱਸ ਦੇਈਏ ਕਿ 3 ਅਕਤੂਬਰ ਨੂੰ ਵਾਪਰੀ ਇਸ ਘਟਨਾ ‘ਚ ਚਾਰ ਕਿਸਾਨਾਂ, ਇੱਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਜਾਨ ਚੱਲੀ ਗਈ ਸੀ।
ਚੀਫ ਜਸਟਿਸ ਐੱਨਵੀ ਰਾਮੰਨਾ ਅਤੇ ਜਸਟਿਸ ਸੂਰਿਆਕਾਂਤ ਅਤੇ ਹਿਮਾ ਕੋਹਲੀ ‘ਤੇ ਆਧਾਰਤ ਬੈਂਚ ਨੇ 8 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੁਆਰਾ ਇਸ ਮਾਮਲੇ ‘ਚ ਚੁੱਕੇ ਗਏ ਕਦਮਾਂ ‘ਤੇ ਅਸੰਤੁਸ਼ਟੀ ਜ਼ਾਹਿਰ ਕੀਤੀ ਸੀ। ਜਿਸ ਤੋਂ ਬਾਅਦ ਹੁਣ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 10 ਲੋਕਾਂ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।