ਇਸ ਸਮੇ ਲਖੀਮਪੁਰ ਖੀਰੀ ਮਾਮਲੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਮੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ਨੀਵਾਰ ਨੂੰ ਲਖੀਮਪੁਰ ਖੀਰੀ ਮਾਮਲੇ ਵਿੱਚ ਕ੍ਰਾਈਮ ਬ੍ਰਾਂਚ ਦੇ ਦਫਤਰ ਵਿੱਚ ਆਸ਼ੀਸ਼ ਮਿਸ਼ਰਾ ਤੋਂ ਮੈਜਿਸਟ੍ਰੇਟ ਦੇ ਸਾਹਮਣੇ ਪੁੱਛਗਿੱਛ ਕੀਤੀ ਗਈ ਹੈ। ਪਰ ਜਾਂਚ ਵਿੱਚ ਸਹਿਯੋਗ ਨਾ ਕਰਨ ਕਾਰਨ ਆਸ਼ੀਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕਰੀਬ 12 ਘੰਟੇ ਤੱਕ ਚੱਲੀ ਪੁੱਛਗਿੱਛ ਤੋਂ ਬਾਅਦ, ਆਸ਼ੀਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹੁਣ ਆਸ਼ੀਸ਼ ਮਿਸ਼ਰਾ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਲਖੀਮਪੁਰ ਖੀਰੀ ਘਟਨਾ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਅਤੇ ਨਾਮਜ਼ਦ ਦੋਸ਼ੀ ਆਸ਼ੀਸ਼ ਮਿਸ਼ਰਾ ਤੋਂ ਸ਼ਨੀਵਾਰ ਸਵੇਰੇ 11 ਵਜੇ ਤੋਂ 6 ਲੋਕਾਂ ਦੀ ਟੀਮ ਨੇ ਪੁੱਛਗਿੱਛ ਕੀਤੀ ਹੈ। ਲਖੀਮਪੁਰ ਵਿੱਚ ਕ੍ਰਾਈਮ ਬ੍ਰਾਂਚ ਦੇ ਦਫਤਰ ਵਿੱਚ, ਮੈਜਿਸਟ੍ਰੇਟ ਦੇ ਸਾਹਮਣੇ ਆਸ਼ੀਸ਼ ਮਿਸ਼ਰਾ ਨੂੰ ਸਵਾਲ ਜਵਾਬ ਕੀਤੇ ਗਏ ਸਨ। ਪੁੱਛਗਿੱਛ ਦੇ ਦੌਰਾਨ ਆਸ਼ੀਸ਼ ਮਿਸ਼ਰਾ ਆਪਣੇ ਵਕੀਲ ਦੇ ਨਾਲ ਮੌਜੂਦ ਸੀ। ਪੁੱਛਗਿੱਛ ਦੌਰਾਨ ਡੀਆਈਜੀ ਉਪੇਂਦਰ ਅਗਰਵਾਲ ਅਤੇ ਲਖੀਮਪੁਰ ਦੇ ਐਸਡੀਐਮ ਵੀ ਪੁੱਛਗਿੱਛ ਵਿੱਚ ਸ਼ਾਮਿਲ ਸਨ। ਅਸ਼ੀਸ਼ ਮਿਸ਼ਰਾ ਨੇ ਆਪਣੇ ਹੱਕ ਵਿੱਚ ਕਈ ਵੀਡੀਓ ਸਬੂਤ ਵੀ ਪੇਸ਼ ਕੀਤੇ ਸੀ। ਇਸ ਦੇ ਨਾਲ ਹੀ 10 ਲੋਕਾਂ ਦੇ ਬਿਆਨ ਦਾ ਹਲਫਨਾਮਾ ਵੀ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਵਿੱਚ ਕਿਹਾ ਗਿਆ ਸੀ ਕਿ ਉਹ ਕਾਫਲੇ ਦੇ ਨਾਲ ਨਹੀਂ ਸੀ, ਬਲਕਿ ਦੰਗਲ ਦੇ ਮੈਦਾਨ ਵਿੱਚ ਸੀ।