[gtranslate]

AAP ਦੇ ਸੰਜੇ ਸਿੰਘ ਨੇ ਸਾਂਝੀ ਕੀਤੀ ਲਖੀਮਪੁਰ ਮਾਮਲੇ ਦੀ ਦਰਦਨਾਕ ਵੀਡੀਓ, ਦੇਖੋ ਕਿੰਝ ਕਿਸਾਨਾਂ ਨੂੰ ਕੁਚਲਦਿਆਂ ਨਿਕਲੀ ਕਾਰ

lakhimpur kheri video aap

ਯੂਪੀ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਐਤਵਾਰ ਨੂੰ ਹੋਏ ਹੰਗਾਮੇ ਤੋਂ ਬਾਅਦ ਹੁਣ ਸੂਬੇ ਸਣੇ ਪੂਰੇ ਦੇਸ਼ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ, ਆਮ ਆਦਮੀ ਪਾਰਟੀ, ਸਪਾ ਸਮੇਤ ਲਗਭਗ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਕੇਂਦਰੀ ਮੰਤਰੀ ਅਜੈ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਆਸ਼ੀਸ਼ ਅਤੇ ਯੂਪੀ ਸਰਕਾਰ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਦੌਰਾਨ ਕਾਂਗਰਸ ਨੇ ਲਖੀਮਪੁਰ ਖੀਰੀ ਦੀ ਘਟਨਾ ਬਾਰੇ ਸੋਮਵਾਰ ਨੂੰ ਟਵਿੱਟਰ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਕਈ ਹੋਰ ਨੇਤਾਵਾਂ ਨੇ ਵੀ ਵੀਡੀਓ ਸ਼ੇਅਰ ਕਰਕੇ ਨਿਸ਼ਾਨਾ ਸਾਧਿਆ ਹੈ।

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਸਾਂਝੇ ਕੀਤੇ ਜਾ ਰਹੇ ਵੀਡੀਓ ਵਿੱਚ, ਇਹ ਵੇਖਿਆ ਜਾ ਸਕਦਾ ਹੈ ਕਿ ਇੱਕ ਕਾਰ ਕੁੱਝ ਲੋਕਾਂ ਨੂੰ ਕੁਚਲਦਿਆਂ ਹੋਏ ਅੱਗੇ ਨਿਕਲ ਜਾਂਦੀ ਹੈ। ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਦਾਅਵਾ ਹੈ ਕਿ ਇਹ ਵੀਡੀਓ ਲਖੀਮਪੁਰ ਘਟਨਾ ਦਾ ਹੈ, ਜਿਸ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ‘ਤੇ ਪਹਿਲਾਂ ਹੀ ਕਿਸਾਨਾਂ ‘ਤੇ ਕਾਰ ਚੜ੍ਹਾਉਣ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ, ਆਸ਼ੀਸ਼ ਦੇ ਖਿਲਾਫ ਟਿਕੁਨੀਆ ਪੁਲਿਸ ਸਟੇਸ਼ਨ ਵਿੱਚ ਇੱਕ ਐਫਆਈਆਰ ਵੀ ਦਰਜ ਕੀਤੀ ਗਈ ਹੈ।

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੀਡੀਓ ਸਾਂਝੀ ਕਰਦਿਆਂ ਲਿਖਿਆ, “ਅਜੇ ਵੀ ਕਿਸੇ ਸਬੂਤ ਦੀ ਲੋੜ ਹੈ? ਦੇਖੋ ਕਿਵੇਂ ਸੱਤਾ ਦੇ ਹੰਕਾਰ ਵਿੱਚ ਗੁੰਡਿਆਂ ਨੇ ਕਿਸਾਨਾਂ ਨੂੰ ਉਨ੍ਹਾਂ ਦੀ ਕਾਰ ਦੇ ਹੇਠਾਂ ਲਤਾੜ ਦਿਆਂ ਮਾਰ ਦਿੱਤਾ ਅਤੇ ਕੁੱਝ ਚੈਨਲ ਗਿਆਨ ਦੇ ਰਹੇ ਸਨ, ਮੰਤਰੀ ਦਾ ਪੁੱਤਰ ਆਪਣੀ ਜਾਨ ਬਚਾਉਣ ਲਈ ਭੱਜਿਆ।” ਕਾਂਗਰਸ ਨੇ ਇਸ ਵੀਡੀਓ ਨੂੰ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਪੋਸਟ ਕੀਤਾ ਅਤੇ ਲਿਖਿਆ, “ਲਖੀਮਪੁਰ ਖੀਰੀ ਦੇ ਬਹੁਤ ਹੀ ਪ੍ਰੇਸ਼ਾਨ ਕਰਨ ਵਾਲੇ ਦ੍ਰਿਸ਼।”

ਹਾਲਾਂਕਿ ਵੀਡੀਓ ਵਿੱਚ ਸਪੱਸ਼ਟ ਤੌਰ ‘ਤੇ ਇਹ ਨਹੀਂ ਦਿਖਾਈ ਦਿੱਤਾ ਕਿ ਕਾਰ ਕੌਣ ਚਲਾ ਰਿਹਾ ਸੀ, ਪਰ ਕੁੱਝ ਕਿਸਾਨਾਂ ਨੂੰ ਕੁਚਲਦਿਆਂ ਹੋਇਆ ਦੇਖਿਆ ਜਾਂ ਸਕਦਾ ਹੈ। ਇਸ ਦੌਰਾਨ ਕਾਰ ਨੇ ਕਈ ਹੋਰ ਲੋਕਾਂ ਨੂੰ ਵੀ ਟੱਕਰ ਮਾਰ ਦਿੱਤੀ। ਮੌਕੇ ‘ਤੇ ਵੱਡੀ ਗਿਣਤੀ ‘ਚ ਲੋਕ ਮੌਜੂਦ ਸਨ। ਵਿਰੋਧੀ ਪਾਰਟੀਆਂ ਸਮੇਤ ਬਹੁਤ ਸਾਰੇ ਲੋਕ ਇਸ ਵੀਡੀਓ ਨੂੰ ਟਵਿੱਟਰ ‘ਤੇ ਸਾਂਝਾ ਕਰ ਰਹੇ ਹਨ। ਹਾਲਾਂਕਿ, ‘ਰੇਡੀਓ ਸਾਡੇ ਆਲਾ’ ਇਸ ਵੀਡੀਓ ਦੀ ਸੱਚਾਈ ਦੀ ਪੁਸ਼ਟੀ ਨਹੀਂ ਕਰਦਾ ਹੈ।

Likes:
0 0
Views:
201
Article Categories:
India News

Leave a Reply

Your email address will not be published. Required fields are marked *