ਨਵੇਂ ਸਾਲ ਦੇ ਪਹਿਲੇ ਦਿਨ ਹੀ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਹ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ‘ਤੇ ਸਹਿ-ਇੰਚਾਰਜ ਰਾਘਵ ਚੱਢਾ ਦੀ ਅਗਵਾਈ ਵਿੱਚ AAP ਵਿੱਚ ਸ਼ਾਮਿਲ ਹੋਏ ਹਨ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਹੀ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।
ਮਾਝੇ 'ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ!
'ਆਪ' ਦੇ ਕੌਮੀ ਕਨਵੀਨਰ @ArvindKejriwal ਦੀ ਅਗਵਾਈ ਵਿੱਚ ਪਨਗ੍ਰੇਨ ਦੇ ਸਾਬਕਾ ਚੈਅਰਮੈਨ ਲਾਲੀ ਮਜੀਠੀਆ 'ਆਪ' 'ਚ ਹੋਏ ਸ਼ਾਮਿਲ। 'ਆਪ' ਪੰਜਾਬ ਪ੍ਰਧਾਨ @BhagwantMann ਅਤੇ 'ਆਪ' ਪੰਜਾਬ ਦੇ ਸਹਿ ਪ੍ਰਭਾਰੀ @raghav_chadha ਨੇ ਅੰਮ੍ਰਿਤਸਰ ਵਿਖੇ ਰਸਮੀ ਤੌਰ 'ਤੇ ਕੀਤਾ ਸ਼ਾਮਿਲ। pic.twitter.com/JTL06xzu3b
— AAP Punjab (@AAPPunjab) January 1, 2022
ਮੰਨਿਆ ਜਾ ਰਿਹਾ ਸੀ ਕਿ ਉਨ੍ਹਾਂ ਨੇ ਇਹ ਕਦਮ ਕਾਂਗਰਸ ਵਿੱਚ ਚੱਲ ਰਹੇ ਸੱਤਾ ਸੰਘਰਸ਼ ਦੇ ਮੱਦੇਨਜ਼ਰ ਚੁੱਕਿਆ ਹੈ । ਜਿਸ ਕਾਰਨ ਕਿਆਸ ਲਗਾਏ ਜਾ ਰਹੇ ਸਨ ਕਿ ਹੁਣ ਉਹ ਜਲਦੀ ਹੀ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ, ਪਰ ਅੱਜ ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਦੂਰ ਕਰਦਿਆਂ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹ ਲਿਆ ਹੈ। ਜ਼ਿਕਰਯੋਗ ਹੈ ਕਿ ਜਿਵੇਂ-ਜਿਵੇਂ ਪੰਜਾਬ ਚੋਣਾਂ ਨੇੜੇ ਆ ਰਹੀਆਂ ਹਨ ਓਦਾਂ-ਓਦਾਂ ਹੀ ਪੰਜਾਬ ‘ਚ ਸਿਆਸੀ ਹਲਚਲ ਵੀ ਤੇਜ਼ ਹੁੰਦੀ ਜਾ ਰਹੀ ਹੈ।