ਪੰਜਾਬ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ 6ਵੇਂ ਦਿਨ ਹੁਸ਼ਿਆਰਪੁਰ ‘ਚ ਸੁਰੱਖਿਆ ‘ਚ ਦੋ ਵਾਰ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਪਹਿਲਾਂ ਇੱਕ ਨੌਜਵਾਨ ਦੌੜਦਾ ਆਇਆ ਅਤੇ ਸਿੱਧੀ ਰਾਹੁਲ ਗਾਂਧੀ ਨੂੰ ਜੱਫੀ ਪਾ ਲਈ। ਇਹ ਦੇਖ ਕੇ ਰਾਹੁਲ ਗਾਂਧੀ ਨੇ ਉਨ੍ਹਾਂ ਦੇ ਨਾਲ ਚੱਲ ਰਹੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਮਦਦ ਨਾਲ ਨੌਜਵਾਨ ਨੂੰ ਪਿੱਛੇ ਧੱਕਾ ਦੇ ਦਿੱਤਾ।
ਦੂਜੀ ਵਾਰ ਪਿੰਡ ਬੱਸੀ ‘ਚ ਟੀ-ਬ੍ਰੇਕ ‘ਤੇ ਜਾਂਦੇ ਸਮੇਂ ਰਾਹੁਲ ਗਾਂਧੀ ਦੇ ਸੁਰੱਖਿਆ ਘੇਰੇ ‘ਚ ਇੱਕ ਨੌਜਵਾਨ ਸਿਰ ‘ਤੇ ਕੇਸਰੀ ਪਰਨਾ ਬੰਨ੍ਹ ਕੇ ਸੁਰੱਖਿਆ ਘੇਰੇ ‘ਚ ਆ ਗਿਆ। ਉਹ ਰਾਹੁਲ ਗਾਂਧੀ ਦੇ ਬਹੁਤ ਨੇੜੇ ਆ ਗਿਆ ਸੀ। ਪਰ ਸੁਰੱਖਿਆ ਕਰਮੀਆਂ ਨੇ ਉਸ ਨੂੰ ਫੜ ਕੇ ਇੱਕ ਪਾਸੇ ਧੱਕ ਦਿੱਤਾ ਅਤੇ ਆਪਣੇ ਨਾਲ ਲੈ ਗਏ।