[gtranslate]

ਹੋਮ ਲੋਨ ਨੂੰ ਲੈ ਕੇ RBI ਦਾ ਵੱਡਾ ਫੈਸਲਾ, ਹੁਣ ਨਹੀਂ ਚੱਲੇਗਾ ਬੈਂਕਾਂ ਦਾ ਧੱਕਾ, ਬੈਂਕ ਦੀ ਇਸ ਗਲਤੀ ‘ਤੇ ਲੱਗੇਗਾ ਹਰ ਰੋਜ਼ 5000 ਰੁਪਏ ਦਾ ਜੁਰਮਾਨਾ

ਜੇਕਰ ਤੁਸੀ ਵੀ ਕੋਈ ਹੋਮ ਲੋਨ ਲਿਆ ਹੈ ਜਾ ਇਸ ਬਾਰੇ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਖਾਸ ਹੈ, ਦਰਅਸਲ ਭਾਰਤੀ ਰਿਜ਼ਰਵ ਬੈਂਕ ਨੇ ਹੋਮ ਲੋਨ ਦੇ ਗਾਹਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਹੋਮ ਲੋਨ ਦੀ ਅਦਾਇਗੀ ਕਰਨ ਤੋਂ ਬਾਅਦ, ਤੁਹਾਨੂੰ 30 ਦਿਨਾਂ ਦੇ ਅੰਦਰ ਆਪਣੇ ਰਜਿਸਟਰੀ ਪੇਪਰ ਵਾਪਿਸ ਮਿਲ ਜਾਣਗੇ। ਆਰਬੀਆਈ ਨੇ ਬੈਂਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਜੇਕਰ ਬੈਂਕ 30 ਦਿਨਾਂ ਦੇ ਅੰਦਰ ਗਾਹਕਾਂ ਨੂੰ ਰਜਿਸਟਰੀ ਦੇ ਕਾਗਜ਼ ਵਾਪਿਸ ਨਹੀਂ ਕਰਦਾ ਹੈ ਤਾਂ ਬੈਂਕ ਨੂੰ ਹਰ ਰੋਜ਼ 5000 ਰੁਪਏ ਜੁਰਮਾਨਾ ਭਰਨਾ ਪਵੇਗਾ।

ਭਾਰਤੀ ਰਿਜ਼ਰਵ ਬੈਂਕ ਨੇ ਜਾਇਦਾਦ ਦੇ ਦਸਤਾਵੇਜ਼ ਵਾਪਿਸ ਕਰਨ ਲਈ ਨਿਯਮ ਜਾਰੀ ਕਰਕੇ ਬੈਂਕਾਂ ਨੂੰ ਸਪੱਸ਼ਟ ਕਰ ਦਿੱਤਾ ਹੈ। ਕਿਉਂਕ ਹੁਣ ਤੱਕ ਕਰਜ਼ਾ ਉਤਾਰਨ ਦੇ ਬਾਵਜੂਦ ਵੀ ਲੋਕਾਂ ਨੂੰ ਰਜਿਸਟਰੀ ਦੇ ਕਾਗਜ਼ਾਤ ਲੈਣ ਲਈ ਭਟਕਣਾ ਪੈਂਦਾ ਸੀ ਅਤੇ ਬੈਂਕ ਦੀ ਪ੍ਰਕਿਰਿਆ ਕਾਰਨ ਉਨ੍ਹਾਂ ਨੂੰ ਇਸ ਲਈ ਕਈ ਗੇੜੇ ਲਾਉਣੇ ਪੈਂਦੇ ਸਨ।

ਇਸ ਫੈਸਲੇ ਤੋਂ ਬਾਅਦ ਹੋਮ ਲੋਨ ਲੈਣ ਵਾਲੇ ਗਾਹਕਾਂ ਨੂੰ ਵੱਡੀ ਰਾਹਤ ਮਿਲੇਗੀ। ਆਰਬੀਆਈ ਨੇ ਬੈਂਕਾਂ ਨੂੰ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਜਿਨ੍ਹਾਂ ਗਾਹਕਾਂ ਨੇ ਹੋਮ ਲੋਨ ਦਾ ਭੁਗਤਾਨ ਕੀਤਾ ਹੈ। ਉਨ੍ਹਾਂ ਦੀ ਜਾਇਦਾਦ ਦੇ ਦਸਤਾਵੇਜ਼ 30 ਦਿਨਾਂ ਦੇ ਅੰਦਰ ਉਸ ਸ਼ਾਖਾ ਵਿੱਚ ਉਪਲਬਧ ਹੋਣੇ ਚਾਹੀਦੇ ਹਨ ਜਿੱਥੋਂ ਕਰਜ਼ਾ ਲਿਆ ਗਿਆ ਹੈ। ਆਰਬੀਆਈ ਨੇ ਗਾਹਕਾਂ ਦੀ ਸਹੂਲਤ ਲਈ 30 ਦਿਨਾਂ ਦੀ ਸਮਾਂ ਸੀਮਾ ਤੈਅ ਕੀਤੀ ਹੈ।

ਬੈਂਕ ਨੂੰ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ

ਜੇਕਰ ਕਿਸੇ ਹੋਮ ਲੋਨ ਗ੍ਰਾਹਕ ਦੇ ਪ੍ਰਾਪਰਟੀ ਦੇ ਕਾਗਜ਼ਾਤ ਗੁੰਮ ਹੋ ਜਾਂਦੇ ਹਨ ਜਾਂ ਦਸਤਾਵੇਜ਼ ਖਰਾਬ ਹੋ ਜਾਂਦੇ ਹਨ ਤਾਂ ਇਸ ਦੀ ਜ਼ਿੰਮੇਵਾਰੀ ਬੈਂਕਾਂ ਨੂੰ ਚੁੱਕਣੀ ਪਵੇਗੀ। ਬੈਂਕਾਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਆਰਬੀਆਈ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੀ ਸਥਿਤੀ ਵਿੱਚ ਬੈਂਕਾਂ ਨੂੰ ਗਾਹਕਾਂ ਦੇ ਨੁਕਸਾਨ ਦੀ ਭਰਪਾਈ ਕਰਨੀ ਪਵੇਗੀ। ਆਰਬੀਆਈ ਨੇ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਦਸਤਾਵੇਜ਼ਾਂ ਦੇ ਗੁੰਮ ਹੋਣ ਦੀ ਸਥਿਤੀ ਵਿੱਚ, ਬੈਂਕਾਂ ਨੂੰ ਅਗਲੇ 30 ਦਿਨਾਂ ਦੇ ਅੰਦਰ ਨਵੇਂ ਦਸਤਾਵੇਜ਼ ਤਿਆਰ ਕਰਨੇ ਪੈਣਗੇ ਅਤੇ ਗਾਹਕਾਂ ਨੂੰ ਕਰਜ਼ਾ ਵਾਪਸ ਕਰਨਾ ਪਏਗਾ।

ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ ਨਿਰਦੇਸ਼ ਜਾਰੀ ਕਰਕੇ ਕਿਹਾ ਹੈ ਕਿ ਉਹ ਕਿਸੇ ਵੀ ਗਾਹਕ ਦੇ ਦਸਤਾਵੇਜ਼ ਵਾਪਿਸ ਕਰਨ ‘ਚ ਦੇਰੀ ਨਾ ਕਰਨ। ਜੇਕਰ ਕੋਈ ਬੈਂਕ ਅਜਿਹਾ ਕਰਦਾ ਹੈ ਤਾਂ ਉਸ ਨੂੰ ਹਰ ਰੋਜ਼ 5000 ਰੁਪਏ ਜੁਰਮਾਨਾ ਦੇਣਾ ਪਵੇਗਾ। ਦਰਅਸਲ ਅਜਿਹੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਲੋਨ ਮੋੜਨ ਤੋਂ ਬਾਅਦ ਵੀ ਗ੍ਰਾਹਕ ਨੂੰ ਆਪਣੀ ਜਾਇਦਾਦ ਦੇ ਕਾਗਜ਼ਾਤ ਆਸਾਨੀ ਨਾਲ ਨਹੀਂ ਮਿਲ ਰਹੇ। ਇਸ ਲਈ RBI ਨੇ ਬੈਂਕਾਂ ਅਤੇ NBFC ਕੰਪਨੀਆਂ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ।

Leave a Reply

Your email address will not be published. Required fields are marked *